ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰਾਲੇ ਦੀ ਇਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਸਾਉਣੀ ਦੀ ਬਿਜਾਈ ’ਚ ਕਮੀ ਦਰਮਿਆਨ ਖੇਤੀ ਜਿਣਸਾਂ ਦੇ ਭੰਡਾਰਨ ਦੇ ਬਿਹਤਰ ਪ੍ਰਬੰਧਨ ਦੀ ਲੋੜ ਹੈ। ਰਿਪੋਰਟ ’ਚ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਮਹਿੰਗਾਈ ਦੇ ਮੋਰਚੇ ’ਤੇ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ ਹੈ ਯਾਨੀ ਮਹਿੰਗਾਈ ਦਾ ਸਖ਼ਤੀ ਨਾਲ ਮੁਕਾਬਲਾ ਕਰਨਾ ਚਾਹੀਦਾ ਹੈ। -ਪੀਟੀਆਈ