ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸ਼ਤਵਾੜ ’ਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ

ਕੁਲਗਾਮ ’ਚ ਅਪਰੇਸ਼ਨ 10ਵੇਂ ਦਿਨ ’ਚ ਦਾਖ਼ਲ
ਕੁਲਗਾਮ ’ਚ ਗਸ਼ਤ ਕਰਦੇ ਹੋਏ ਸੁਰੱਖਿਆ ਬਲਾਂ ਦੇ ਜਵਾਨ। -ਫੋਟੋ: ਪੀਟੀਆਈ
Advertisement

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅੱਜ ਵੱਡੇ ਤੜਕੇ ਦਹਿਸ਼ਤਗਰਦਾਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸਟੀਕ ਜਾਣਕਾਰੀ ਮਿਲਣ ਮਗਰੋਂ ਪਹਾੜੀ ਜ਼ਿਲ੍ਹੇ ਦੇ ਡੂਲ ਇਲਾਕੇ ਵਿਚ ਤਲਾਸ਼ੀ ਮੁਹਿੰਮ ਵਿੱਢੀ ਸੀ। ਇਸ ਦੌਰਾਨ ਇੱਕ ਥਾਂ ’ਤੇ ਲੁਕੇ ਦਹਿਸ਼ਤਗਰਦਾਂ, ਜਿਨ੍ਹਾਂ ਦੀ ਗਿਣਤੀ ਦੋ ਦੱਸੀ ਜਾਂਦੀ ਹੈ, ਨੇ ਤਲਾਸ਼ੀ ’ਚ ਲੱਗੇ ਜਵਾਨਾਂ ’ਤੇ ਫਾਇਰਿੰਗ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਫਾਇਰਿੰਗ ਕੀਤੀ ਤਾਂ ਦੁਵੱਲੀ ਗੋਲੀਬਾਰੀ ਸ਼ੁਰੂ ਹੋ ਗਈ। ਥਲ ਸੈਨਾ ਦੀ ਵ੍ਹਾਈਟ ਨਾਈਟ ਕੋਰ ਨੇ ‘ਐਕਸ’ ’ਤੇ ਦਹਿਸ਼ਤਗਰਦਾਂ ਨਾਲ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ। ਪੋਸਟ ਵਿਚ ਕਿਹਾ ਗਿਆ ਕਿ ਚੌਕਸ ਸੁਰੱਖਿਆ ਬਲਾਂ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਵਿੱਢੀ ਸੀ। ਥਲ ਸੈਨਾ ਨੇ ਕਿਹਾ ਕਿ ਅਪਰੇਸ਼ਨ ਹਾਲੇ ਜਾਰੀ ਹੈ।

ਉਧਰ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਜਾਰੀ ਅਪਰੇਸ਼ਨ ਐਤਵਾਰ ਨੂੰ 10ਵੇਂ ਦਿਨ ਵੀ ਜਾਰੀ ਰਿਹਾ। ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਖ਼ਿਲਾਫ਼ ਘੇਰਾਬੰਦੀ ਹੋਰ ਸਖ਼ਤ ਕਰ ਦਿੱਤੀ ਹੈ। ਇਕ ਅਧਿਕਾਰੀ ਨੇ ਕਿਹਾ, ‘‘ਸੁਰੱਖਿਆ ਬਲ ਲੁਕੇ ਹੋਏ ਦਹਿਸ਼ਤਗਰਦਾਂ ਦੇ ਟਿਕਾਣਿਆਂ ’ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ।’’ ਉਨ੍ਹਾਂ ਕਿਹਾ ਕਿ ਦਹਿਸ਼ਤਗਰਦ ਜੰਗਲੀ ਖੇਤਰਾਂ ਵਿਚ ਲੜਾਈ ’ਚ ਵਧੇਰੇ ਸਿਖਲਾਈ ਪ੍ਰਾਪਤ ਜਾਪਦੇ ਹਨ ਅਤੇ ਡਰੋਨਾਂ ਤੋਂ ਬਚਣ ਲਈ ਉਹ ਸੰਘਣੇ ਜੰਗਲਾਂ ਦਾ ਫਾਇਦਾ ਲੈ ਰਹੇ ਹਨ। ਕੁਲਗਾਮ ਦੇ ਅਖਲ ਜੰਗਲੀ ਖੇਤਰ ਵਿੱਚ ਪਹਿਲੀ ਅਗਸਤ ਤੋਂ ਸ਼ੁਰੂ ਹੋਏ ਮੁਕਾਬਲੇ ਵਿੱਚ ਪੰਜਾਬ ਦੇ ਦੋ ਫੌਜੀ ਜਵਾਨ ਸ਼ਹੀਦ ਹੋ ਗਏ ਹਨ ਜਦਕਿ ਨੌਂ ਹੋਰ ਜ਼ਖ਼ਮੀ ਹੋ ਚੁੱਕੇ ਹਨ। ਮੁਕਾਬਲੇ ਵਿੱਚ ਦੋ ਅਤਿਵਾਦੀ ਵੀ ਮਾਰੇ ਜਾ ਚੁੱਕੇ ਹਨ।

Advertisement

Advertisement