ਊਧਮਪੁਰ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ
ਜੰਮੂ: ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਦੇ ਇੱਕ ਗੁੱਟ ਵਿਚਾਲੇ ਮੁਕਾਬਲਾ ਜਾਰੀ ਹੈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ’ਚ ਊਧਮਪੁਰ ਦੇ ਬਸੰਤਗੜ੍ਹ ਇਲਾਕੇ ਵਿੱਚ ਇੱਕ ਮੁਕਾਬਲਾ ਸ਼ੁਰੂ ਹੋਇਆ। ਇਸ ਸਬੰਧੀ...
Advertisement
ਜੰਮੂ:
ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਦੇ ਇੱਕ ਗੁੱਟ ਵਿਚਾਲੇ ਮੁਕਾਬਲਾ ਜਾਰੀ ਹੈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ’ਚ ਊਧਮਪੁਰ ਦੇ ਬਸੰਤਗੜ੍ਹ ਇਲਾਕੇ ਵਿੱਚ ਇੱਕ ਮੁਕਾਬਲਾ ਸ਼ੁਰੂ ਹੋਇਆ। ਇਸ ਸਬੰਧੀ ਊਧਮਪੁਰ-ਰਿਆਸੀ ਦੇ ਡੀਆਈਜੀ ਰਈਸ ਮੁਹੰਮਦ ਭੱਟ ਨੇ ‘ਐਕਸ’ ਉੱਤੇ ਪੋਸਟ ਪਾਉਂਦਿਆਂ ਲਿਖਿਆ, ‘ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਵਿਸ਼ੇਸ਼ ਜਾਣਕਾਰੀ ਮਿਲਣ ਮਗਰੋਂ ਅੱਜ ਸਾਡੇ ਸੁਰੱਖਿਆ ਬਲਾਂ ਵੱਲੋਂ ਤੜਕੇ ਤਲਾਸ਼ੀ ਮੁਹਿੰਮ ਚਲਾਈ ਗਈ। ਬਸੰਤਗੜ੍ਹ ਦੇ ਖਨੇੜ ਇਲਾਕੇ ਵਿੱਚ ਅਤਿਵਾਦੀਆਂ ਦੇ ਇੱਕ ਸਮੂਹ ਨਾਲ ਟਾਕਰੇ ਹੋਏ ਹਨ। ਮੁਕਾਬਲਾ ਜਾਰੀ ਹੈ।’ ਊਧਮਪੁਰ ਜੰਮੂ ਡਿਵੀਜ਼ਨ ਦੇ ਪਹਾੜੀ ਜ਼ਿਲ੍ਹਿਆਂ ’ਚੋਂ ਇੱਕ ਹੈ, ਜਿੱਥੇ ਵਿਦੇਸ਼ੀ ਅਤਿਵਾਦੀ ਸੰਘਣੇ ਜੰਗਲਾਂ ਵਿੱਚ ਲੁਕੇ ਹੋਣ ਸਬੰਧੀ ਜਾਣਕਾਰੀ ਮਿਲਦੀ ਰਹਿੰਦੀ ਹੈ। -ਆਈਏਐੱਨਐੱਸ
Advertisement
Advertisement
×