ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ
ਸੁਰੱਖਿਆ ਬਲਾਂ ਤੇ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ
Advertisement
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲਾਂ ਵਿੱਚ ਅੱਜ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਦਾਛਣ ਤੇ ਨਾਗਸੇਨੀ ਵਿਚਾਲੇ ਪੈਂਦੇ ਖਾਨਕੂ ਦੇ ਜੰਗਲਾਂ ਵਿੱਚ ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਦੇ ਸਹਿਯੋਗ ਨਾਲ ਪੁਲੀਸ ਨੇ ਇੱਥੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ।
ਉਨ੍ਹਾਂ ਦੱਸਿਆ ਕਿ ਲੁਕੇ ਹੋਏ ਅਤਿਵਾਦੀਆਂ ਨੇ ਭਾਲ ਕਰਨ ਗਈ ਟੀਮ ਤੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ। ਹਾਲਾਂਕਿ ਟੀਮ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਗੋਲੀਬਾਰੀ ਦੀ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
Advertisement
ਅਤਿਵਾਦੀਆਂ ਦੀ ਭਾਲ ਲਈ ਇਲਾਕੇ ਵਿੱਚ ਹਾਲੇ ਵੀ ਤਲਾਸ਼ੀ ਅਭਿਆਨ ਜਾਰੀ ਹੈ। -ਪੀਟੀਆਈ
Advertisement