ਜੰਮੂ ਕਸ਼ਮੀਰ ਦੇੇ ਕਿਸ਼ਤਵਾੜ ’ਚ ਦਹਿਸ਼ਤਗਰਦਾਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ
Encounter breaks out between terrorists, security forces in J-K's Kishtwar
Advertisement
ਜੰਮੂ, 2 ਜੁਲਾਈ
ਜੰਮੂ ਅਤੇ ਕਸ਼ਮੀਰ ਦੇ ਕਿਸ਼ਤਵਾੜ Kishtwar ਜ਼ਿਲ੍ਹੇ ਦੇ ਇੱਕ ਸੰਘਣੇ ਜੰਗਲੀ ਖੇਤਰ ਵਿੱਚ ਅੱਜ ਦਹਿਸ਼ਤਗਰਦਾਂ terrorists ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਉਦੋਂ ਸ਼ੁਰੂ ਹੋਇਆ ਜਦੋਂ ਪੁਲੀਸ ਨੇ Army and CRPF (ਫੌਜ ਅਤੇ ਕੇਂਦਰੀ ਰਿਜ਼ਰਵ ਪੁਲੀਸ ਬਲ) ਦੀ ਮਦਦ ਨਾਲ ਅੱਜ ਸ਼ਾਮ ਚਟਰੂ ਦੇ ਕੁਛਲ Kuchal area of Chatroo ਖੇਤਰ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਹ ਮਿਲਣ ਤੋਂ ਬਾਅਦ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ ਹੋਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੇਖ ਕੇ ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ, ਜੋ ਆਖਰੀ ਰਿਪੋਰਟਾਂ ਮਿਲਣ ਤੱਕ ਜਾਰੀ ਸੀ। ਅਧਿਕਾਰੀਆਂ ਮੁਤਾਬਕ ਇਲਾਕੇ ਦੀ ਘੇਰਾਬੰਦੀ ਕਰਨ ਅਤੇ ਅਤਿਵਾਦੀਆਂ ਨੂੰ ਖਤਮਕ ਕਰਨ ਲਈ ਵਾਧੂ ਬਲ ਭੇਜੇ ਗਏ ਹਨ। -ਪੀਟੀਆਈ
Advertisement
Advertisement
×