ਸ੍ਰੀਨਗਰ, 2 ਅਕਤੂਬਰ
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦਾ ਅਤਿਵਾਦੀ ਮਾਰਿਆ ਗਿਆ। ਪੁਲੀਸ ਨੇ ਦੱਸਿਆ ਕਿ ਮਾਰੇ ਗਏ ਅਤਿਵਾਦੀ ਦੀ ਪਛਾਣ ਸ਼ੋਪੀਆਂ ਜ਼ਿਲੇ ਦੇ ਨੌਪੋਰਾ ਇਲਾਕੇ ਦੇ ਨਿਵਾਸੀ ਨਸੀਰ ਅਹਿਮਦ ਭੱਟ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਬਾਸਕੁਚਨ ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਤੋਂ ਬਾਅਦ ਅਤਿਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।