ਸ੍ਰੀਨਗਰ, 4 ਅਕਤੂਬਰ
ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਦਰਾਚ ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਫਾਇਰਿੰਗ ਕਰ ਦਿੱਤੀ ਅਤੇ ਸੁਰੱਖਿਆ ਬਲਾਂ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਮੁਕਾਬਲਾ ਜਾਰੀ ਹੈ। -ਪੀਟੀਆਈ