ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਤੇ ਅਨੰਤਨਾਗ ਜ਼ਿਲ੍ਹਿਆਂ ’ਚ ਅੱਜ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਕਾਰ ਦੋ ਵੱਖ-ਵੱਖ ਥਾਈਂਂ ਮੁਕਾਬਲੇ ਸ਼ੁਰੂ ਹੋ ਗਏ। ਪੁਲੀਸ ਨੇ ਦੱਸਿਆ ਕਿ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਇਤਲਾਹ ਮਿਲਣ ’ਤੇ ਸੁਰੱਖਿਆ ਬਲਾਂ ਵੱਲੋਂ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸੇ ਦੌਰਾਨ ਦਹਿਸ਼ਤਗਰਦਾਂ ਵੱਲੋਂ ਉਨ੍ਹਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ, ਜਿਸ ਦੇ ਨਤੀਜੇ ਵਜੋਂ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਹੀ ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੇ ਬਿਜਬੇਹਾੜਾ ’ਚ ਪੈਂਦੇ ਸੇਮਥਾਨ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਅਧਿਕਾਰੀਆਂ ਮੁਤਾਬਕ ਆਖਰੀ ਰਿਪੋਰਟਾਂ ਮਿਲਣ ਤੱਕ ਮੁਕਾਬਲੇ ਜਾਰੀ ਸਨ। -ਪੀਟੀਆਈ