DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Engineer Rashid ਜ਼ਮਾਨਤੀ ਹੁਕਮਾਂ ’ਚ ਸੋਧ ਲਈ High Court ਪੁੱਜਿਆ

ਬਾਰਾਮੂਲਾ ਦੇ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ ਉਰਫ਼ ਇੰਜਨੀਅਰ ਰਾਸ਼ਿਦ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਉਸ ਨੂੰ ਦਿੱਤੀ ਇੱਕ ਹਫ਼ਤੇ ਦੀ ਅੰਤਰਿਮ ਜ਼ਮਾਨਤ ਦੇ ਹੁਕਮਾਂ ਵਿੱਚ ਸੋਧ ਕੀਤੀ ਜਾਵੇ। ਉਨ੍ਹਾਂ ਆਪਣੇ...

  • fb
  • twitter
  • whatsapp
  • whatsapp
Advertisement

ਬਾਰਾਮੂਲਾ ਦੇ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ ਉਰਫ਼ ਇੰਜਨੀਅਰ ਰਾਸ਼ਿਦ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਉਸ ਨੂੰ ਦਿੱਤੀ ਇੱਕ ਹਫ਼ਤੇ ਦੀ ਅੰਤਰਿਮ ਜ਼ਮਾਨਤ ਦੇ ਹੁਕਮਾਂ ਵਿੱਚ ਸੋਧ ਕੀਤੀ ਜਾਵੇ। ਉਨ੍ਹਾਂ ਆਪਣੇ ਬਿਮਾਰ ਪਿਤਾ ਦੇ ਨਾਲ ਰਹਿਣ ਦੀ ਇਜਾਜ਼ਤ ਮੰਗੀ ਹੈ, ਜਿਨ੍ਹਾਂ ਨੂੰ ਸ੍ਰੀਨਗਰ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ। ਜਸਟਿਸ ਪ੍ਰਤਿਭਾ ਐੱਮ ਸਿੰਘ ਅਤੇ ਜਸਟਿਸ ਮਧੂ ਜੈਨ ਦੇ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਲਈ ਤੈਅ ਕੀਤੀ ਹੈ ਅਤੇ ਉਸ ਨੂੰ ਦਿੱਲੀ ਦਾ ਸਥਾਨਕ ਪਤਾ ਦੇਣ ਲਈ ਕਿਹਾ ਹੈ। ਇਸੇ ਬੈਂਚ ਨੇ ਪਹਿਲਾਂ ਬਾਰਾਮੂਲਾ ਦੇ ਸੰਸਦ ਮੈਂਬਰ ਨੂੰ ਅੰਤਰਿਮ ਜ਼ਮਾਨਤ ਦੇਣ ਸਮੇਂ ਸ੍ਰੀਨਗਰ ਵਿੱਚ ਰਹਿਣ ਤੱਕ ਸੀਮਤ ਰੱਖਿਆ ਸੀ। ਰਾਸ਼ਿਦ ਦੇ ਸੀਨੀਅਰ ਵਕੀਲ ਨੇ ਕਿਹਾ ਕਿ ਦਿੱਲੀ ਵਿੱਚ ਉਸ ਦਾ ਫਲੈਟ ਹੈ ਜੋ ਉਸ ਨੂੰ ਸੰਸਦ ਮੈਂਬਰ ਵਜੋਂ ਅਲਾਟ ਕੀਤਾ ਗਿਆ ਹੈ।

Advertisement
Advertisement
×