ਪ੍ਰਯਾਗਰਾਜ: ਕਾਸ਼ੀ ਵਿਸ਼ਵਨਾਥ ਮੰਦਰ-ਗਿਆਨਵਾਪੀ ਮਸਜਿਦ ਕੇਸ ਦੀ ਸੁਣਵਾਈ ਕਰ ਰਹੇ ਅਲਾਹਾਬਾਦ ਹਾਈ ਕੋਰਟ ਨੂੰ ਅੱਜ ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਨੇ ਦੱਸਿਆ ਕਿ ਉਹ ਇਸ ਮਾਮਲੇ ’ਚ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਕਰੇਗਾ। ਜਸਟਿਸ ਪ੍ਰਕਾਸ਼ ਪਾਡੀਆ ਨੇ ਵਾਰਾਨਸੀ ਅਦਾਲਤ ਵੱਲੋਂ ਏਐੱਸਆਈ ਨੂੰ ਦਿੱਤੇ ਸਰਵੇਖਣ ਦੇ ਨਿਰਦੇਸ਼ਾਂ ’ਤੇ ਲਾਈ ਗਈ ਅੰਤਰਿਮ ਰੋਕ ਨੂੰ 30 ਨਵੰਬਰ ਤੱਕ ਵਧਾ ਦਿੱਤਾ ਹੈ। ਅਦਾਲਤ ਦੇ ਹੁਕਮਾਂ ’ਤੇ ਏਐੱਸਆਈ ਦੇ ਡਾਇਰੈਕਟਰ ਜਨਰਲ ਨੇ 18 ਅਕਤੂਬਰ ਨੂੰ ਹਲਫ਼ਨਾਮਾ ਦਾਖ਼ਲ ਕੀਤਾ ਸੀ। ਉਧਰ ਜਸਟਿਸ ਪਾਡੀਆ ਨੇ ਅੰਜੂਮਨ ਇੰਤਜ਼ਾਮੀਆ ਮਸਜਿਦ ਦੀ ਪਟੀਸ਼ਨ ’ਤੇ ਕੇਸ ਦੀ ਅਗਲੀ ਸੁਣਵਾਈ 11 ਨਵੰਬਰ ਨਿਰਧਾਰਿਤ ਕਰ ਦਿੱਤੀ ਹੈ। -ਪੀਟੀਆਈ