ਨਵੀਂ ਦਿੱਲੀ, 28 ਅਪਰੈਲ
ਦਿੱਲੀ ਹਾਈ ਕੋਰਟ ਨੇ ਅੱਜ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਨੂੰ ਕਰੋਨਾਵਾਇਰਸ ਦੀ ਲਪੇਟ ਵਿਚ ਆਏ ਰਾਸ਼ਟਰੀ ਜਨਤਾ ਦਲ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੂਦੀਨ ਲਈ ਢੁਕਵਾਂ ਇਲਾਜ ਅਤੇ ਸਮੁੱਚੀ ਮੈਡੀਕਲ ਨਿਗਰਾਨੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਸ਼ਹਾਬੂਦੀਨ ਇਸ ਵੇਲੇ ਦੀਨ ਦਿਆਲ ਉਪਾਧਿਆਏ ਹਸਪਤਾਲ ਵਿਚ ਭਰਤੀ ਹੈ। ਜਸਟਿਸ ਪ੍ਰਤਿਭਾ ਐੱਮ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਡਾਕਟਰ ਸ਼ਹਾਬੂਦੀਨ ਦੀ ਸਿਹਤ ਸਥਿਤੀ ’ਤੇ ਨਜ਼ਰ ਰੱਖਣਗੇ ਤੇ ਉਸ ਦਾ ਇਲਾਜ ਕਰਨਗੇ ਅਤੇ ਲੋੜ ਪੈਣ ’ਤੇ ਇਸ ਸਬੰਧੀ ਦੀਨ ਦਿਆਲ ਹਸਪਤਾਲ ਦੇ ਸੀਨੀਅਰ ਡਾਕਟਰਾਂ ਨਾਲ ਮਸ਼ਵਰਾ ਕਰਨਗੇ। -ਪੀਟੀਆਈ