ਪੂਰੀ ਹਿਮਾਲੀਅਨ ਰੇਂਜ ਵਾਤਾਵਰਨ ਸੰਕਟ ਦਾ ਸਾਹਮਣਾ ਕਰ ਰਹੀ ਹੈ: ਸੁਪਰੀਮ ਕੋਰਟ
Entire Himalayan range facing ecological crisis: SC ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਵਾਤਾਵਰਨ ਦੇ ਸੰਕਟ ਦਾ ਮਾਮਲਾ ਸਿਰਫ਼ ਹਿਮਾਚਲ ਪ੍ਰਦੇਸ਼ ਤੱਕ ਸੀਮਤ ਨਹੀਂ ਹੈ ਸਗੋਂ ਪੂਰੀ ਹਿਮਾਲੀਅਨ ਰੇਂਜ ਇਸ ਵਾਰ ਵਾਤਾਵਰਨ ਸੰਕਟ ਦਾ ਸਾਹਮਣਾ ਕਰ ਰਹੀ ਹੈ। ਜਸਟਿਸ ਵਿਕਰਮ...
Advertisement
Entire Himalayan range facing ecological crisis: SC ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਵਾਤਾਵਰਨ ਦੇ ਸੰਕਟ ਦਾ ਮਾਮਲਾ ਸਿਰਫ਼ ਹਿਮਾਚਲ ਪ੍ਰਦੇਸ਼ ਤੱਕ ਸੀਮਤ ਨਹੀਂ ਹੈ ਸਗੋਂ ਪੂਰੀ ਹਿਮਾਲੀਅਨ ਰੇਂਜ ਇਸ ਵਾਰ ਵਾਤਾਵਰਨ ਸੰਕਟ ਦਾ ਸਾਹਮਣਾ ਕਰ ਰਹੀ ਹੈ।
ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਵਿੱਚ ਵਾਤਾਵਰਨ ਸਥਿਤੀਆਂ ਨਾਲ ਸਬੰਧਤ ਮੁੱਦਿਆਂ ਦਾ ਆਪੇ ਨੋਟਿਸ ਲੈਣ ਦੇ ਮਾਮਲੇ ਵਿਚ 23 ਸਤੰਬਰ ਨੂੰ ਹੁਕਮ ਦੇਣਗੇ। ਉਨ੍ਹਾਂ ਕਿਹਾ, ‘ਆਖਰਕਾਰ, ਇਹ ਸਿਰਫ਼ ਹਿਮਾਚਲ ਤੱਕ ਸੀਮਤ ਨਹੀਂ ਰਹਿਣ ਵਾਲਾ ਹੈ। ਇਹ ਪੂਰੀ ਹਿਮਾਲਿਆ ਪਰਬਤ ਲੜੀ ਹੈ ਜੋ ਇਸ ਦਾ ਸਾਹਮਣਾ ਕਰ ਰਹੀ ਹੈ।’ ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਐਡਵੋਕੇਟ ਜਨਰਲ ਅਤੇ ਵਧੀਕ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਇਸ ਮਾਮਲੇ ਵਿੱਚ ਸੂਬਾ ਸਰਕਾਰ ਵਲੋਂ ਦਾਇਰ ਕੀਤੀ ਗਈ ਰਿਪੋਰਟ ਬਾਰੇ ਜਾਣਕਾਰੀ ਦਿੱਤੀ।
Advertisement
Advertisement