ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Ex-Bihar minister murder case: ਬਿਹਾਰ ਦੇ ਸਾਬਕਾ ਮੰਤਰੀ ਦੀ ਹੱਤਿਆ ਦਾ ਮਾਮਲਾ: ਸੁਪਰੀਮ ਕੋਰਟ ਵੱਲੋਂ ਸਾਬਕਾ ਵਿਧਾਇਕ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ

ਪੁਨਰਵਿਚਾਰ ਲਈ ਪਾਈ ਪਟੀਸ਼ਨ ਖਾਰਜ ਕੀਤੀ
Advertisement

ਨਵੀਂ ਦਿੱਲੀ, 15 ਮਈ

ਸੁਪਰੀਮ ਕੋਰਟ ਨੇ 1998 ਵਿੱਚ ਪਟਨਾ ਵਿੱਚ ਬਿਹਾਰ ਦੇ ਸਾਬਕਾ ਮੰਤਰੀ ਬ੍ਰਿਜ ਬਿਹਾਰੀ ਪ੍ਰਸਾਦ ਦੀ ਹੱਤਿਆ ਦੇ ਮਾਮਲੇ ਵਿੱਚ ਅਪਰਾਧੀ ਤੋਂ ਸਿਆਸਤਦਾਨ ਬਣੇ ਵਿਜੇ ਕੁਮਾਰ ਸ਼ੁਕਲਾ ਉਰਫ਼ ਮੁੰਨਾ ਸ਼ੁਕਲਾ ਨੂੰ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਅਦਾਲਤ ਨੇ ਸ਼ੁਕਲਾ ਅਤੇ ਇੱਕ ਹੋਰ ਸਹਿ-ਦੋਸ਼ੀ ਮੰਟੂ ਤਿਵਾੜੀ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਜਿਨ੍ਹਾਂ ਸੁਪਰੀਮ ਕੋਰਟ ਦੇ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਸੀ।

Advertisement

ਜ਼ਿਕਰਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਸ਼ੁਕਲਾ ਅਤੇ ਮੰਟੂ ਤਿਵਾੜੀ ਨੂੰ ਦੋਸ਼ੀ ਠਹਿਰਾਇਆ ਸੀ। ਬੈਂਚ ਨੇ ਹਾਲ ਹੀ ਵਿੱਚ ਅਪਲੋਡ ਕੀਤੇ 6 ਮਈ ਦੇ ਹੁਕਮ ਵਿੱਚ ਰਿਕਾਰਡ ਵਿੱਚ ਮੌਜੂਦ ਦਸਤਾਵੇਜ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਹਾ, ‘ਸਾਨੂੰ ਅਕਤੂਬਰ, 2024 ਦੇ ਫੈਸਲੇ ਦੀ ਸਮੀਖਿਆ ਕਰਨ ਲਈ ਕੋਈ ਚੰਗਾ ਆਧਾਰ ਅਤੇ ਕਾਰਨ ਨਹੀਂ ਮਿਲਿਆ।’ ਸੁਪਰੀਮ ਕੋਰਟ ਨੇ ਸਮੀਖਿਆ ਪਟੀਸ਼ਨਾਂ ’ਤੇ ਖੁੱਲ੍ਹੀ ਅਦਾਲਤ ਦੀ ਸੁਣਵਾਈ ਦੀ ਅਪੀਲ ਨੂੰ ਵੀ ਰੱਦ ਕਰ ਦਿੱਤਾ। ਸਰਵਉਚ ਅਦਾਲਤ ਨੇ ਹਾਲਾਂਕਿ ਸਾਬਕਾ ਸੰਸਦ ਮੈਂਬਰ ਸੂਰਜਭਾਨ ਸਿੰਘ ਸਮੇਤ ਪੰਜ ਹੋਰਾਂ ਨੂੰ ਸ਼ੱਕ ਦਾ ਲਾਭ ਦਿੰਦਿਆਂ ਉਨ੍ਹਾਂ ਦੇ ਬਰੀ ਹੋਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ।

ਜ਼ਿਕਰਯੋਗ ਹੈ ਕਿ ਮੁੰਨਾ ਸ਼ੁਕਲਾ ਇੱਕ ਵਾਰ ਆਜ਼ਾਦ ਅਤੇ ਇੱਕ ਵਾਰ ਲੋਕ ਜਨਸ਼ਕਤੀ ਪਾਰਟੀ ਦੇ ਵਿਧਾਇਕ ਰਹੇ ਹਨ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ ਬਿਹਾਰ ਦੇ ਸਾਬਕਾ ਮੰਤਰੀ ਬ੍ਰਿਜ ਬਿਹਾਰੀ ਪ੍ਰਸਾਦ ਦੀ 1998 ਵਿੱਚ ਹੋਈ ਹੱਤਿਆ ਦੇ ਮਾਮਲੇ ’ਚ ਪਿਛਲੇ ਸਾਲ ਅਕਤੂਬਰ ਵਿਚ ਸ਼ੁਕਲਾ ਸਣੇ ਦੋ ਜਣਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਜਸਟਿਸ ਸੰਜੀਵ ਕੁਮਾਰ ਅਤੇ ਜਸਟਿਸ ਆਰ ਮਹਾਦੇਵਨ ਦੇ ਬੈਂਚ ਨੇ ਸਾਰੇ ਮੁਲਜ਼ਮਾਂ ਨੂੰ ਬਰੀ ਕਰਨ ਦੇ ਪਟਨਾ ਹਾਈ ਕੋਰਟ ਦੇ ਫ਼ੈਸਲੇ ਨੂੰ ਅੰਸ਼ਿਕ ਤੌਰ ’ਤੇ ਰੱਦ ਕਰ ਦਿੱਤਾ ਸੀ ਅਤੇ ਦੋਸ਼ੀਆਂ ਮੰਟੂ ਤਿਵਾੜੀ ਅਤੇ ਸ਼ੁਕਲਾ ਨੂੰ 15 ਦਿਨਾਂ ’ਚ ਆਤਮ-ਸਮਰਪਣ ਕਰਨ ਲਈ ਕਿਹਾ ਸੀ। -ਪੀਟੀਆਈ

Advertisement