ਪੀ.ਪੀ. ਵਰਮਾ
ਪੰਚਕੂਲਾ, 23 ਅਪਰੈਲ
ਹਰਿਆਣਾ ਸਰਕਾਰ ਨੇ ਸੂਬੇ ਵਿਚ ਕੋਵਿਡ-19 ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ 26 ਤੋਂ 30 ਅਪਰੈਲ ਤੱਕ ਲਈਆਂ ਜਾਣ ਵਾਲੀਆਂ ਸਹਾਇਕ ਕਮਿਸ਼ਨਰਾਂ, ਵਧੀਕ ਸਹਾਇਕ ਕਮਿਸ਼ਨਰਾਂ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵਿਭਾਗੀ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਦਫ਼ਤਰ ਵੱਲੋਂ ਅੱਜ ਇਸ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆਵਾਂ ਅਗਲੇ ਆਦੇਸ਼ਾਂ ਤੱਕ ਮੁਲਤਵੀ ਰਹਿਣਗੀਆਂ।