ਨਵੀਂ ਦਿੱਲੀ, 10 ਅਕਤੂਬਰ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਮਾਮਲੇ ’ਚ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਮਾਮਲੇ ’ਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁਲਜ਼ਮ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਭਿਸ਼ੇਕ ਬੋਇਨਪੱਲੀ ਦੱਖਣੀ ਭਾਰਤ ਦੇ ਕੁਝ ਸ਼ਰਾਬ ਕਾਰੋਬਾਰੀਆਂ ਲਈ ਕਥਿਤ ਤੌਰ ’ਤੇ ਕੰਮ ਕਰਦਾ ਸੀ। ਉਸ ਐਤਵਾਰ ਨੂੰ ਪੁੱਛ ਪੜਤਾਲ ਲਈ ਸੱਦਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬੋਇਨਪੱਲੀ ਕੁਝ ਸਵਾਲਾਂ ਦੇ ਜਵਾਬ ਦੇਣ ਤੋਂ ਬਚ ਰਿਹਾ ਸੀ ਜਿਸ ਮਗਰੋਂ ਉਸ ਨੂੰ ਦੇਰ ਰਾਤ ਹਿਰਾਸਤ ’ਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਇਹ ਦੂਜੀ ਗ੍ਰਿਫ਼ਤਾਰੀ ਹੈ। ਇਸ ਤੋਂ ਪਹਿਲਾਂ ਕਾਰੋਬਾਰੀ ਤੇ ‘ਆਪ’ ਆਗੂ ਵਿਜੈ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਕੇਸ ਕੌਮੀ ਰਾਜਧਾਨੀ ’ਚ ਸ਼ਰਾਬ ਦੇ ਲਾਇਸੈਂਸ ਦੇਣ ’ਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜਿਆ ਹੋਇਆ ਹੈ। -ਪੀਟੀਆਈ