ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਬਕਾਰੀ ਕੇਸ: ਕੇਜਰੀਵਾਲ ਵੱਲੋਂ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ

ਨਵੀਂ ਦਿੱਲੀ, 20 ਨਵੰਬਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਖ਼ਲ ਚਾਰਜਸ਼ੀਟ ਦਾ ਨੋਟਿਸ ਲੈ ਕੇ ਕੇਸ ਚਲਾਉਣ ਦੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ...
Advertisement

ਨਵੀਂ ਦਿੱਲੀ, 20 ਨਵੰਬਰ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਖ਼ਲ ਚਾਰਜਸ਼ੀਟ ਦਾ ਨੋਟਿਸ ਲੈ ਕੇ ਕੇਸ ਚਲਾਉਣ ਦੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਦਿੱਲੀ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। ਅਰਜ਼ੀ ’ਤੇ ਭਲਕੇ ਸੁਣਵਾਈ ਹੋਣ ਦੀ ਸੰਭਾਵਨਾ ਹੈ। ਕੇਜਰੀਵਾਲ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਹ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰੇ ਕਿਉਂਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ। ਹਾਈ ਕੋਰਟ ਨੇ ਕੇਜਰੀਵਾਲ ਵੱਲੋਂ ਦਾਖ਼ਲ ਇਕ ਹੋਰ ਅਰਜ਼ੀ ’ਤੇ 12 ਨਵੰਬਰ ਨੂੰ ਈਡੀ ਤੋਂ ਜਵਾਬ ਤਲਬ ਕੀਤਾ ਸੀ। ਹਾਈ ਕੋਰਟ ਨੇ ਇਸ ਮੁਕਾਮ ’ਤੇ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। -ਪੀਟੀਆਈ

Advertisement

Advertisement