ਆਬਕਾਰੀ ਮਾਮਲਾ: ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਤੱਕ ਵਧੀ
ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 27 ਅਗਸਤ ਤੱਕ ਵਧਾ ਦਿੱਤੀ ਹੈ। ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ...
Advertisement
ਨਵੀਂ ਦਿੱਲੀ:
ਦਿੱਲੀ ਦੀ ਇੱਕ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 27 ਅਗਸਤ ਤੱਕ ਵਧਾ ਦਿੱਤੀ ਹੈ। ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਨੂੰ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ’ਤੇ ਅੱਜ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ’ਤੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਦੀ ਹਿਰਾਸਤ ਵਿਚ ਵਾਧਾ ਕਰ ਦਿੱਤਾ। ਅਦਾਲਤ ਵੱਲੋਂ ਕੇਜਰੀਵਾਲ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦਾਇਰ ਕੀਤੀ ਗਈ ਸਪਲੀਮੈਂਟਰੀ ਚਾਰਜਸ਼ੀਟ ’ਤੇ 27 ਅਗਸਤ ਨੂੰ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। -ਪੀਟੀਆਈ
Advertisement
Advertisement