ਨਵੀਂ ਦਿੱਲੀ, 19 ਸਤੰਬਰ
ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਨਿਗਮ (ਐੱਮਸੀਡੀ) ਚੋਣਾਂ ਲਈ ਪਾਰਟੀ ਦੇ ਇੰਚਾਰਜ ਦੁਰਗੇਸ਼ ਪਾਠ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਦੀ ਜਾਂਚ ਦੇ ਸਬੰਧ ਵਿੱਚ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਹੋਏ। ਇਹ ਆਬਕਾਰੀ ਨੀਤੀ ਹੁਣ ਵਾਪਸ ਲੈ ਲਈ ਗਈ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪਾਠਕ ਨੂੰ ਭੇਜੇ ਗਏ ਸੰਮਨ ’ਤੇ ਸਵਾਲ ਉਠਾਇਆ ਅਤੇ ਪੁੱਛਿਆ ਕਿ ਏਜੰਸੀ ਸ਼ਰਾਬ ਨੀਤੀ ਨੂੰ ਨਿਸ਼ਾਨਾ ਬਣਾ ਰਹੀ ਹੈ ਜਾਂ ਐੱਮਸੀਡੀ ਚੋਣਾਂ ਨੂੰ। ਸੂਤਰਾਂ ਅਨੁਸਾਰ ਪਾਠਕ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਅਨਿਯਮਤਾਵਾਂ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਪੁੱਛਗਿਛ ਲਈ ਈਡੀ ਸਾਹਮਣੇ ਪੇਸ਼ ਹੋਏ। -ਪੀਟੀਆਈ