ਆਬਕਾਰੀ ਨੀਤੀ ਕੇਸ: ਅਦਾਲਤ ਵੱਲੋਂ ਕੇਜਰੀਵਾਲ 12 ਨੂੰ ਤਲਬ
ਨਵੀਂ ਦਿੱਲੀ: ਇੱਥੋਂ ਇੱਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਦਿਆਂ ਉਨ੍ਹਾਂ ਨੂੰ 12 ਜੁਲਾਈ ਨੂੰ ਤਲਬ ਕੀਤਾ ਹੈ। ਸਪੈਸ਼ਲ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ...
Advertisement
ਨਵੀਂ ਦਿੱਲੀ:
ਇੱਥੋਂ ਇੱਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਦਿਆਂ ਉਨ੍ਹਾਂ ਨੂੰ 12 ਜੁਲਾਈ ਨੂੰ ਤਲਬ ਕੀਤਾ ਹੈ। ਸਪੈਸ਼ਲ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਨੇ ਇਹ ਵਾਰੰਟ ਈਡੀ ਵੱਲੋਂ ਦਾਖਲ 7ਵੀਂ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਜਾਰੀ ਕੀਤੇ ਹਨ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਇਸ ਸਾਲ 17 ਮਈ ਨੂੰ ਦਾਇਰ ਸਪਲੀਮੈਂਟਰੀ ਚਾਰਜਸ਼ੀਟ ’ਚ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। -ਪੀਟੀਆਈ
Advertisement
Advertisement
×