Excise Policy Case: ਹਾਈ ਕੋਰਟ ਵੱਲੋਂ Arvind Kejriwal ਕੋਲੋਂ ਚਾਰ ਹਫ਼ਤਿਆਂ ’ਚ ਜਵਾਬ ਤਲਬ
ਦਿੱਲੀ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ ਡੀ ਦੀਆਂ ਪਟੀਸ਼ਨਾਂ ਦਾ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਈ ਡੀ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸੰਮਨਾਂ ਦੀ ਅਣਦੇਖੀ ਕਰਨ ਦੇ ਦੋਸ਼ਾਂ ’ਚੋਂ ਕੇਜਰੀਵਾਲ ਨੂੰ...
Advertisement
ਦਿੱਲੀ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ ਡੀ ਦੀਆਂ ਪਟੀਸ਼ਨਾਂ ਦਾ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਈ ਡੀ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਸੰਮਨਾਂ ਦੀ ਅਣਦੇਖੀ ਕਰਨ ਦੇ ਦੋਸ਼ਾਂ ’ਚੋਂ ਕੇਜਰੀਵਾਲ ਨੂੰ ਬਰੀ ਕਰਨ ਵਾਲੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਇਹ ਪਟੀਸ਼ਨਾਂ ਦਾਖ਼ਲ ਕੀਤੀਆਂ ਹਨ। ‘ਆਪ’ ਆਗੂ ਦੇ ਵਕੀਲਾਂ ਨੇ ਜਸਟਿਸ ਮਨੋਜ ਜੈਨ ਦੀ ਅਦਾਲਤ ਵਿੱਚ ਵਕਾਲਤਨਾਮਾ ਪੇਸ਼ ਕਰ ਕੇ ਜਲਦੀ ਹੀ ਵਿਸਥਾਰਤ ਜਵਾਬ ਦਾਖ਼ਲ ਕਰਨ ਦਾ ਭਰੋਸਾ ਦਿੱਤਾ ਹੈ। ਈ ਡੀ ਦੀਆਂ ਪਟੀਸ਼ਨਾਂ ’ਤੇ ਅਗਲੀ ਸੁਣਵਾਈ ਸਤੰਬਰ ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਸੰਮਨਾਂ ਦੀ ਜਾਣਬੁੱਝ ਕੇ ਅਣਦੇਖੀ ਕਰਨ ਦੇ ਦੋਸ਼ ਸਬੂਤਾਂ ਦੀ ਘਾਟ ਕਾਰਨ ਰੱਦ ਕਰ ਦਿੱਤੇ ਸਨ। ਸੁਪਰੀਮ ਕੋਰਟ ਨੇ 12 ਜੁਲਾਈ ਨੂੰ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ।
Advertisement
Advertisement
×

