ਆਬਕਾਰੀ ਘੁਟਾਲਾ: ਸੁਪਰੀਮ ਕੋਰਟ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ ਰਾਜ਼ੀ
ਨਵੀਂ ਦਿੱਲੀ: ਸੁਪਰੀਮ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ ਤੇ ਈਡੀ ਵੱਲੋਂ ਦਰਜ ਕੇਸਾਂ ਵਿੱਚ ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਵੱਲੋੋਂ ਦਾਇਰ ਜ਼ਮਾਨਤ ਅਰਜ਼ੀਆਂ ’ਤੇ ਸੁਣਵਾਈ ਲਈ ਰਾਜ਼ੀ ਹੋ ਗਈ ਹੈ। ਸਿਖਰਲੀ ਕੋਰਟ ਦਿੱਲੀ ਦੇ ਸਾਬਕਾ...
Advertisement
ਨਵੀਂ ਦਿੱਲੀ: ਸੁਪਰੀਮ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ ਤੇ ਈਡੀ ਵੱਲੋਂ ਦਰਜ ਕੇਸਾਂ ਵਿੱਚ ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਵੱਲੋੋਂ ਦਾਇਰ ਜ਼ਮਾਨਤ ਅਰਜ਼ੀਆਂ ’ਤੇ ਸੁਣਵਾਈ ਲਈ ਰਾਜ਼ੀ ਹੋ ਗਈ ਹੈ। ਸਿਖਰਲੀ ਕੋਰਟ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਪਟੀਸ਼ਨ ’ਤੇ 14 ਜੁਲਾਈ ਨੂੰ ਸੁਣਵਾਈ ਕਰੇਗੀ। ਸਿਸੋਦੀਆ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਮੰਨੂ ਸਿੰਘਵੀ ਨੇ ਅਪੀਲ ਕੀਤੀ ਕਿ ਪਟੀਸ਼ਨ ’ਤੇ ਫੌਰੀ ਸੁਣਵਾਈ ਕੀਤੀ ਜਾਵੇ ਕਿਉਂਕਿ ਉਨ੍ਹਾਂ ਦੇ ਮੁਵੱਕਿਲ ਦੀ ਪਤਨੀ ਬਹੁਤ ਬਿਮਾਰ ਤੇ ਹਸਪਤਾਲ ਵਿੱਚ ਜ਼ੇਰੇ ੲਿਲਾਜ ਹੈ। ਬੈਂਚ ਨੇ ਕਿਹਾ ਕਿ ਕੇਸ ਸੁਣਵਾਈ ਲਈ 17 ਜੁਲਾਈ ਨੂੰ ਸੂਚੀਬੱਧ ਹੈ, ਪਰ ਉਸ ਵੱਲੋਂ ਇਸ ’ਤੇ 14 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। -ਪੀਟੀਆਈ
Advertisement
Advertisement
×