DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Supreme Court CEC: ਚੋਣ ਕਮਿਸ਼ਨਰਾਂ ਨੂੰ ਛੋਟ: ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ

ਏ ਡੀ ਆਰ ਵੱਲੋਂ ਦਾਖ਼ਲ ਪਟੀਸ਼ਨ ’ਤੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਤਲਬ

  • fb
  • twitter
  • whatsapp
  • whatsapp
Advertisement

ਸੁਪਰੀਮ ਕੋਰਟ ਮੁੱਖ ਚੋਣ ਕਮਿਸ਼ਨਰ (ਸੀ ਈ ਸੀ) ਤੇ ਚੋਣ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਅਧਿਕਾਰਤ ਫ਼ਰਜ਼ਾਂ ਦੀ ਪਾਲਣਾ ਦੌਰਾਨ ਕੀਤੇ ਕੰਮਾਂ ਦੇ ਸਬੰਧ ਵਿੱਚ ਮਿਲੀ ਛੋਟ ਦੀ ਵਿਵਸਥਾ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ ਹੋ ਗਈ ਹੈ। ਚੀਫ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੌਏਮਾਲਿਆ ਬਾਗਚੀ ਤੇ ਜਸਟਿਸ ਵੀ ਮੋਹਨਾ ਦੇ ਬੈਂਚ ਨੇ ਐੱਨ ਜੀ ਓ ‘ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼’ ਵੱਲੋਂ ਦਾਇਰ ਪਟੀਸ਼ਨ ’ਤੇ ਨੋਟਿਸ ਜਾਰੀ ਕਰਦਿਆਂ ਕੇਂਦਰ ਅਤੇ ਚੋਣ ਕਮਿਸ਼ਨ ਦੀ ਜਵਾਬ ਤਲਬੀ ਕੀਤੀ ਹੈ। ਪਟੀਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਤੇ ਹੋਰ ਚੋਣ ਕਮਿਸ਼ਨਰਾਂ (ਨਿਯੁਕਤੀ, ਸੇਵਾ ਸ਼ਰਤਾਂ) ਐਕਟ 2023 ਦੀ ਧਾਰਾ 16 ਨੂੰ ਗ਼ੈਰ-ਸੰਵਿਧਾਨਕ ਐਲਾਨਣ ਦੀ ਮੰਗ ਕੀਤੀ ਗਈ ਹੈ।

ਇਸ ਦੌਰਾਨ ਕੋਰਟ ਨੇ ਅਦਾਲਤੀ ਅਹਾਤੇ ਵਿੱਚ ਸਿਆਸੀ ਮੁਜ਼ਾਹਰਿਆਂ ਉੱਤੇ ਮੁਕੰਮਲ ਪਾਬੰਦੀ ਅਤੇ ਨਿਆਂਇਕ ਪ੍ਰਣਾਲੀ ਵਿੱਚ ਅੜਿੱਕਾ ਪਾਉਣ ਲਈ ਸਿਆਸੀ ਆਗੂਆਂ ਖ਼ਿਲਾਫ਼ ਹੱਤਕ ਕਾਰਵਾਈ ਦੀ ਮੰਗ ਸਬੰਧੀ ਭਾਜਪਾ ਆਗੂ ਤੇ ਵਕੀਲ ਗੌਰਵ ਭਾਟੀਆ ਦੀ ਪਟੀਸ਼ਨ ਉੱਤੇ ਸੁਣਵਾਈ ਦੀ ਵੀ ਹਾਮੀ ਭਰੀ ਹੈ। ਭਾਟੀਆ ਨੇ ਪਟੀਸ਼ਨ ਵਿੱਚ ‘ਇੰਡੀਆ’ ਬਲਾਕ ਆਗੂਆਂ ਦੇ ਸੁਪਰੀਮ ਕੋਰਟ ਵੱਲ ਮਾਰਚ ਦਾ ਹਵਾਲਾ ਦਿੱਤਾ ਹੈ। ਇਸ ਮਾਮਲੇ ’ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਉੱਧਰ, ਦਿੱਲੀ ਦੇ ਜੰਤਰ ਮੰਤਰ ਨੂੰ ਧਰਨਿਆਂ ਮੁਜ਼ਾਹਰਿਆਂ ਲਈ ਡੀਨੋਟੀਫਾਈ ਅਤੇ ਤਿੰਨ ਬਦਲਵੀਆਂ ਥਾਵਾਂ ਤੈਅ ਕਰਨ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਗਈ ਹੈ। ਪਟੀਸ਼ਨ ਵਿੱਚ ਪਾਬੰਦੀਆਂ ਅਤੇ ਮੁਜ਼ਾਹਰਿਆਂ ਲਈ ਹੋਰ ਥਾਵਾਂ ਦੀ ਚੋਣ ਦੇ ਆਧਾਰ ’ਤੇ ਸਵਾਲ ਚੁੱਕੇ ਗਏ ਹਨ। ਸੁਪਰੀਮ ਕੋਰਟ ਨੇ ਪਟੀਸ਼ਨਰਾਂ ਨੂੰ ਭਰੋਸਾ ਦਿੱਤਾ ਕਿ ਦਿੱਲੀ ਵਿੱਚ ਮੁਜ਼ਾਹਰਿਆਂ ਨਾਲ ਸਬੰਧਤ ਸਾਰੇ ਮਾਮਲੇ ਸੁਣਵਾਈ ਲਈ ਸੂਚੀਬੱਧ ਕੀਤੇ ਜਾਣਗੇ। ਬੈਂਚ ਨੇ ਪਹਿਲਾਂ ਪਟੀਸ਼ਨ ਵਿਚਲੀਆਂ ਖ਼ਾਮੀਆਂ ਦੂਰ ਕਰਨ ਲਈ ਕਿਹਾ ਹੈ।

Advertisement

ਉਧਰ, ਦਿੱਲੀ ਹਾਈ ਕੋਰਟ ਵਿੱਚ ਮੰਗਲਵਾਰ ਨੂੰ ਦਾਇਰ ਪਟੀਸ਼ਨ ਵਿੱਚ ਜੰਤਰ ਮੰਤਰ ’ਤੇ ਸ਼ਾਂਤਮਈ ਮੁਜ਼ਾਹਰਿਆਂ ਦੀ ਇਜਾਜ਼ਤ ਦੇਣ ਅਤੇ ਸ਼ਾਂਤਮਈ ਮੁਜ਼ਾਹਰੇ ਕਰਨ ਦੇ ਅਧਿਕਾਰ ਨੂੰ ‘ਬੋਲਣ ਦੀ ਆਜ਼ਾਦੀ’ ਦਾ ਹਿੱਸਾ ਐਲਾਨਣ ਦੀ ਮੰਗ ਕੀਤੀ ਗਈ ਹੈ। ਕਾਰਜਕਾਰੀ ਚੀਫ ਜਸਟਿਸ ਨਿਤਿਨ ਵਾਸੂਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੇ ਬੈਂਚ ਨੇ ਪਟੀਸ਼ਨਰ ਨੂੰ ਸੁਪਰੀਮ ਕੋਰਟ ਵਿੱਚ ਬਕਾਇਆ ਅਜਿਹੀ ਹੀ ਇੱਕ ਹੋਰ ਪਟੀਸ਼ਨ ਦੀ ਕਾਪੀ ਰਿਕਾਰਡ ’ਤੇ ਰੱਖਣ ਲਈ ਕਿਹਾ ਹੈ। ਪਟੀਸ਼ਨ ’ਤੇ 16 ਅਕਤੂਬਰ ਨੂੰ ਸੁਣਵਾਈ ਹੋਵੇਗੀ।

Advertisement

Advertisement
×