ਗੁਜਰਾਤ ਵਿੱਚ ਟੈਕਸਟਾਈਲ ਯੂਨਿਟ ’ਚ ਧਮਾਕਾ; ਦੋ ਦੀ ਮੌਤ, 20 ਜ਼ਖ਼ਮੀ
ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਇੱਕ ਟੈਕਸਟਾਈਲ ਪ੍ਰੋਸੈਸਿੰਗ ਯੂਨਿਟ ਵਿੱਚ ਧਮਾਕੇ ਕਾਰਨ ਅੱਗ ਲੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਦੋ ਜ਼ਖ਼ਮੀ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਹੈ। ਸਬ-ਡਵੀਜ਼ਨਲ ਮੈਜਿਸਟਰੇਟ...
Advertisement
ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਇੱਕ ਟੈਕਸਟਾਈਲ ਪ੍ਰੋਸੈਸਿੰਗ ਯੂਨਿਟ ਵਿੱਚ ਧਮਾਕੇ ਕਾਰਨ ਅੱਗ ਲੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਦੋ ਜ਼ਖ਼ਮੀ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਹੈ।
Advertisement
ਸਬ-ਡਵੀਜ਼ਨਲ ਮੈਜਿਸਟਰੇਟ ਵੀਕੇ ਪੀਪਲੀਆ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਨੂੰ ਜੋਲਵਾ ਪਿੰਡ ਵਿੱਚ ਸੰਤੋਸ਼ ਟੈਕਸਟਾਈਲ ਮਿੱਲ ਵਿੱਚ ਵਾਪਰੀ, ਜਦੋਂ ਇੱਕ ਕੈਮੀਕਲ ਡਰੱਮ ਵਿੱਚ ਧਮਾਕਾ ਹੋਇਆ।
ਉਨ੍ਹਾਂ ਕਿਹਾ,“ ਧਮਾਕੇ ਕਾਰਨ ਅੱਗ ਭੜਕ ਗਈ, ਜਿਸ ਨਾਲ ਦੋ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਜ਼ਖ਼ਮੀਆਂ ਦਾ ਸੂਰਤ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।”
ਉਨ੍ਹਾਂ ਕਿਹਾ ਕਿ ਧਮਾਕੇ ਦਾ ਕਾਰਨ ਤੁਰੰਤ ਪਤਾ ਨਹੀਂ ਲਗਾਇਆ ਜਾ ਸਕਿਆ। ਹਸਪਤਾਲ ਵਿੱਚ ਦਾਖਲ 20 ਮਜ਼ਦੂਰਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਹੈ ਅੱਗ ਬੁਝਾਉਣ ਲਈ ਦਮਕਲ ਵਿਭਾਗ ਦੀਆਂ 10 ਗੱਡੀਆਂ ਮੌਕੇ ’ਤੇ ਪਹੁੰਚੀਆਂ , ਜਿਨ੍ਹਾਂ ਵੱਲੋਂ ਅੱਗ ਬੁਝਾਉਣ ਲਈ ਮੁਸ਼ੱਕਤ ਕੀਤੀ ਜਾ ਰਹੀ ਹੈ।
Advertisement
×