ਮੁੰਬਈ, 14 ਮਾਰਚ
ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਸਨਅਤਕਾਰ ਮੁਕੇਸ਼ ਅੰਬਾਨੀ ਦੀ ਰਿਹਾਇਸ਼ ਕੋਲ ਧਮਾਕਾਖੇਜ਼ ਸਮੱਗਰੀ ਨਾਲ ਭਰੇ ਵਾਹਨ ਦੀ ਬਰਾਮਦਗੀ ਦੇ ਮਾਮਲੇ ਵਿੱਚ 12 ਘੰਟਿਆਂ ਦੀ ਪੁੱਛ ਪੜਤਾਲ ਤੋਂ ਬਾਅਦ ਮੁੰਬਈ ਪੁਲੀਸ ਅਧਿਕਾਰੀ ਸਚਿਨ ਵਾਜ਼ੇ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੌਰਾਨ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਨੇ ਵਾਜ਼ੇ ਦਾ 25 ਮਾਰਚ ਤੱਕ ਐੱਨਆਈਏ ਨੂੰ ਰਿਮਾਂਡ ਦੇ ਦਿੱਤਾ। ਵਾਜ਼ੇ ਨੂੰ ਸ਼ਨਿਚਰਵਾਰ ਸਵੇਰੇ ਕਰੀਬ 11.30 ਵਜੇ ਆਪਣੇ ਬਿਆਨ ਦਰਜ ਕਰਨ ਲਈ ਏਜੰਸੀ ਦੇ ਮੁੰਬਈ ਦਫਤਰ ਵਿਖੇ ਬੁਲਾਇਆ ਗਿਆ ਸੀ ਤੇ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ।