ਨਵੀਂ ਦਿੱਲੀ, 9 ਅਪਰੈਲ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਭੇਜ ਕੇ ਉਨ੍ਹਾਂ ਨੂੰ ਕੋਵਿਡ-19 ਰੋਕੂ ਟੀਕਿਆਂ ਦੀ ਬਰਾਮਦ ’ਤੇ ਤੁਰੰਤ ਰੋਕ ਲਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰ ਉਸ ਵਿਅਕਤੀ ਨੂੰ ਟੀਕਾ ਲੱਗਣਾ ਚਾਹੀਦਾ ਹੈ ਜਿਸ ਨੂੰ ਇਸ ਦੀ ਲੋੜ ਹੈ। ਸ੍ਰੀ ਗਾਂਧੀ ਨੇ ਕਿਹਾ ਕਿ ਟੀਕਿਆਂ ਦੀ ਖਰੀਦ ਤੇ ਵੰਡ ਵਿੱਚ ਰਾਜਾਂ ਦੀ ਭੂਮਿਕਾ ਵਧਾਈ ਜਾਵੇ।