ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਮਨੀ ਲਾਂਡਰਿੰਗ ਕੇਸ ਵਿਚ ਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਸੰਜੇ ਪਾਂਡੇ ਦੀ ਹਿਰਾਸਤ ਵਿਚ ਚਾਰ ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਕਾਲੇ ਧਨ ਨੂੰ ਸਫ਼ੈਦ ਕਰਨ ਦਾ ਇਹ ਕੇਸ ਕਥਿਤ ਤੌਰ ’ਤੇ ਸ਼ੇਅਰ ਬਾਜ਼ਾਰ ਦੇ ਮੁਲਾਜ਼ਮਾਂ ਦੇ ਫੋਨ ਟੈਪ ਕਰਨ ਤੇ ਉਨ੍ਹਾਂ ਦੀ ਜਾਸੂਸੀ ਨਾਲ ਜੁੜਿਆ ਹੋਇਆ ਹੈ। ਇਸ ਤੋਂ ਪਹਿਲਾਂ ਪਾਂਡੇ ਨੂੰ ਅੱਜ ਨੌਂ ਦਿਨਾਂ ਦਾ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। -ਪੀਟੀਆਈ