ਸਰਕਾਰੀ ਅਦਾਰਿਆਂ ’ਚ ਬਦਲੀਆਂ ਦੀ ਸਮਾਂ ਹੱਦ ’ਚ ਵਾਧਾ
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਵੱਖ-ਵੱਖ ਸਰਕਾਰੀ ਅਦਾਰਿਆਂ ਵਿੱਚ ਆਮ ਬਦਲੀਆਂ ਲਈ ਤੈਅ ਸਮਾਂ-ਸੀਮਾ ਵਿੱਚ ਵਾਧਾ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਮੂਹ ਵਿਭਾਗਾਂ ਅਤੇ ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ...
Advertisement
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਵੱਖ-ਵੱਖ ਸਰਕਾਰੀ ਅਦਾਰਿਆਂ ਵਿੱਚ ਆਮ ਬਦਲੀਆਂ ਲਈ ਤੈਅ ਸਮਾਂ-ਸੀਮਾ ਵਿੱਚ ਵਾਧਾ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਮੂਹ ਵਿਭਾਗਾਂ ਅਤੇ ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਕਰਨ ਦਾ ਸਮਾਂ 23 ਜੂਨ 2025 ਤੋਂ ਵਧਾ ਕੇ 1 ਅਗਸਤ 2025 ਨਿਰਧਾਰਿਤ ਕੀਤਾ ਗਿਆ ਸੀ, ਹੁਣ ਆਮ ਬਦਲੀਆਂ ਤੇ ਤਾਇਨਾਤੀਆਂ ਦੇ ਸਮੇਂ ’ਚ 20 ਅਗਸਤ 2025 ਤੱਕ ਦਾ ਵਾਧਾ ਕਰ ਦਿੱਤਾ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ 20 ਅਗਸਤ 2025 ਤੋਂ ਬਾਅਦ ਆਮ ਬਦਲੀਆਂ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਜਾਵੇਗੀ। ਪ੍ਰਸੋਨਲ ਵਿਭਾਗ ਨੇ ਇਹ ਪੱਤਰ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨ ਕਮਿਸ਼ਨਰਜ਼, ਡਿਪਟੀ ਕਮਿਸ਼ਨਰਜ਼ ਤੇ ਸਬ-ਡਿਵੀਜ਼ਨ ਮੈਜਿਸਟਰੇਟਜ਼, ਸਮੂਹ ਬੋਰਡਾਂ, ਕਾਰਪੋਰੇਸ਼ਨਾਂ ਦੇ ਚੈਅਰਮੇਨ ਤੇ ਮੈਨੇਜਿੰਗ ਡਾਇਰੈਕਟਰਜ਼ ਨੂੰ ਮੁਖ਼ਾਤਿਬ ਕੀਤਾ ਹੈ।
Advertisement
Advertisement
×