ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਇੱਥੇ ਕਤਰ ਦੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਅਬਦੁਲਰਹਿਮਾਨ ਬਿਨ ਜੱਸਿਮ ਅਲ ਥਾਨੀ ਨਾਲ ਮੁਲਾਕਾਤ ਕੀਤੀ ਅਤੇ ਊਰਜਾ, ਵਪਾਰ ਅਤੇ ਨਿਵੇਸ਼ ਸਮੇਤ ਦੁਵੱਲੇ ਸਬੰਧਾਂ ਦੇ ਮੁੱਖ ਪਹਿਲੂਆਂ ਤੇ ਚਰਚਾ ਕੀਤੀ।
ਮੰਤਰੀ ਨੇ ਅਲ ਥਾਨੀ, ਜੋ ਕਿ ਵਿਦੇਸ਼ ਮੰਤਰੀ ਵੀ ਹਨ, ਨਾਲ ਖੇਤਰੀ ਅਤੇ ਵਿਸ਼ਵ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਜੈਸ਼ੰਕਰ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, “ ਦੋਹਾ ਵਿੱਚ ਕਤਰ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ @MBA_AlThani_ ਨੂੰ ਮਿਲ ਕੇ ਖੁਸ਼ੀ ਹੋਈ।ਸਾਡੀ ਰਣਨੀਤਕ ਭਾਈਵਾਲੀ ਦੇ ਮੁੱਖ ਪਹਿਲੂਆਂ, ਜਿਸ ਵਿੱਚ ਊਰਜਾ, ਵਪਾਰ, ਨਿਵੇਸ਼ ਅਤੇ ਲੋਕਾਂ ਤੋਂ ਲੋਕਾਂ ਦੇ ਸੰਪਰਕ ਸ਼ਾਮਲ ਹਨ, ਦੀ ਸਮੀਖਿਆ ਕੀਤੀ। ਮੱਧ ਪੂਰਬ/ਪੱਛਮੀ ਏਸ਼ੀਆ, ਖੇਤਰੀ ਅਤੇ ਵਿਸ਼ਵ ਪੱਧਰ ਦੇ ਵਿਕਾਸ ’ਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਸ਼ਲਾਘਾ ਕਰਦਾ ਹਾਂ।”
ਦੋਵਾਂ ਹਮਰੁਤਬਾ ਨੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਵੀ ਚਰਚਾ ਕੀਤੀ।
ਕਾਬਿਲੇਗੌਰ ਹੈ ਵਿਦੇਸ਼ ਮੰਤਰਾਲੇ ਅਨੁਸਾਰ, 2023-24 ਵਿੱਚ ਕਤਰ ਨਾਲ ਭਾਰਤ ਦਾ ਦੁਵੱਲਾ ਵਪਾਰ 14.08 ਬਿਲੀਅਨ ਡਾਲਰ ਸੀ।
