ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਦੋਹਾਂ ਆਗੂਆਂ ਨੇ ਦੁਵੱਲੇ ਸਬੰਧਾਂ ਦੀ ਕੀਤੀ ਸਮੀਖਿਆ
ਵਿਦੇਸ਼ ਮੰਤਰੀ ਐਸ.ਜੈਸ਼ੰਕਰ ਫਾਈਲ ਫੋਟੋ।
Advertisement

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਇੱਥੇ ਕਤਰ ਦੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਅਬਦੁਲਰਹਿਮਾਨ ਬਿਨ ਜੱਸਿਮ ਅਲ ਥਾਨੀ ਨਾਲ ਮੁਲਾਕਾਤ ਕੀਤੀ ਅਤੇ ਊਰਜਾ, ਵਪਾਰ ਅਤੇ ਨਿਵੇਸ਼ ਸਮੇਤ ਦੁਵੱਲੇ ਸਬੰਧਾਂ ਦੇ ਮੁੱਖ ਪਹਿਲੂਆਂ ਤੇ ਚਰਚਾ ਕੀਤੀ।

ਮੰਤਰੀ ਨੇ ਅਲ ਥਾਨੀ, ਜੋ ਕਿ ਵਿਦੇਸ਼ ਮੰਤਰੀ ਵੀ ਹਨ, ਨਾਲ ਖੇਤਰੀ ਅਤੇ ਵਿਸ਼ਵ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

Advertisement

ਜੈਸ਼ੰਕਰ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, “ ਦੋਹਾ ਵਿੱਚ ਕਤਰ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ @MBA_AlThani_ ਨੂੰ ਮਿਲ ਕੇ ਖੁਸ਼ੀ ਹੋਈ।ਸਾਡੀ ਰਣਨੀਤਕ ਭਾਈਵਾਲੀ ਦੇ ਮੁੱਖ ਪਹਿਲੂਆਂ, ਜਿਸ ਵਿੱਚ ਊਰਜਾ, ਵਪਾਰ, ਨਿਵੇਸ਼ ਅਤੇ ਲੋਕਾਂ ਤੋਂ ਲੋਕਾਂ ਦੇ ਸੰਪਰਕ ਸ਼ਾਮਲ ਹਨ, ਦੀ ਸਮੀਖਿਆ ਕੀਤੀ। ਮੱਧ ਪੂਰਬ/ਪੱਛਮੀ ਏਸ਼ੀਆ, ਖੇਤਰੀ ਅਤੇ ਵਿਸ਼ਵ ਪੱਧਰ ਦੇ ਵਿਕਾਸ ’ਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਸ਼ਲਾਘਾ ਕਰਦਾ ਹਾਂ।”

ਦੋਵਾਂ ਹਮਰੁਤਬਾ ਨੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ’ਤੇ ਵੀ ਚਰਚਾ ਕੀਤੀ।

ਕਾਬਿਲੇਗੌਰ ਹੈ ਵਿਦੇਸ਼ ਮੰਤਰਾਲੇ ਅਨੁਸਾਰ, 2023-24 ਵਿੱਚ ਕਤਰ ਨਾਲ ਭਾਰਤ ਦਾ ਦੁਵੱਲਾ ਵਪਾਰ 14.08 ਬਿਲੀਅਨ ਡਾਲਰ ਸੀ।

Advertisement
Tags :
Bilateral talksdiplomatic meetingforeign affairsglobal relationsIndia Qatar relationsinternational diplomacyJaishankarPolitical NewsQatar Prime MinisterStrategic Partnership
Show comments