ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੈਲਜੀਅਮ ’ਚ ਮੇਹੁਲ ਚੋਕਸੀ ਖ਼ਿਲਾਫ਼ ਹਵਾਲਗੀ ਦੀ ਕਾਰਵਾਈ ਸੋਮਵਾਰ ਤੋਂ

ਪੰਜਾਬ ਨੈਸ਼ਨਲ ਬੈਂਕ ਨਾਲ 13,000 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਲੋੜੀਂਦੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਖ਼ਿਲਾਫ਼ ਹਵਾਲਗੀ ਦੀ ਕਾਰਵਾਈ ਅਗਲੇ ਸੋਮਵਾਰ ਨੂੰ ਬੈਲਜੀਅਮ ਦੀ ਅਦਾਲਤ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੀਬੀਆਈ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ...
ਮੇਹੁਲ ਚੋਕਸੀ ਦੀ ਫਾਈਲ ਫੋੋਟੋ।
Advertisement
ਪੰਜਾਬ ਨੈਸ਼ਨਲ ਬੈਂਕ ਨਾਲ 13,000 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਲੋੜੀਂਦੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਖ਼ਿਲਾਫ਼ ਹਵਾਲਗੀ ਦੀ ਕਾਰਵਾਈ ਅਗਲੇ ਸੋਮਵਾਰ ਨੂੰ ਬੈਲਜੀਅਮ ਦੀ ਅਦਾਲਤ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੀਬੀਆਈ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਬੈਲਜੀਅਮ ਦੇ ਸੰਘੀ ਵਕੀਲ ਅਦਾਲਤੀ ਕਾਰਵਾਈ ਵਿੱਚ ਹਿੱਸਾ ਲੈਣਗੇ। ਅਧਿਕਾਰੀਆਂ ਨੇ ਦੱਸਿਆ ਕਿ ਅਜਿਹਾ ਮੰਨਿਆ ਜਾਂਦਾ ਹੈ ਕਿ ਚੋਕਸੀ 2023 ਤੋਂ ਬੈਲਜੀਅਮ ਵਿੱਚ ਰਹਿ ਰਿਹਾ ਹੈ। ਉਹ ਇਲਾਜ ਲਈ ਐਂਟੀਗੁਆ ਅਤੇ ਬਾਰਬੂਡਾ ਤੋਂ ਯੂਰਪੀ ਦੇਸ਼ ਚਲਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਚੋਕਸੀ ਦੀ ਪਤਨੀ ਬੈਲਜੀਅਮ ਦੀ ਨਾਗਰਿਕ ਹੈ। ਉਨ੍ਹਾਂ ਦੱਸਿਆ ਕਿ ਸੀਬੀਆਈ ਨੂੰ ਜਨਵਰੀ 2024 ਵਿੱਚ ਬੈਲਜੀਅਮ ਵਿੱਚ ਉਸ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਮਗਰੋਂ ਸੀਬੀਆਈ ਵੱਲੋਂ ਚੋਕਸੀ ਦੀ ਹਵਾਲਗੀ ਸਬੰਧੀ ਯੂਰਪੀ ਦੇਸ਼ ਨੂੰ ਬੇਨਤੀ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਭਾਰਤ ਨੇ 2020 ਵਿੱਚ ਬੈਲਜੀਅਮ ਨਾਲ ਹਵਾਲਗੀ ਸਬੰਧੀ ਸੰਧੀ ’ਤੇ ਦਸਤਖ਼ਤ ਕੀਤੇ ਸਨ।

 

Advertisement

Advertisement
Show comments