ਚੰਡੀਗੜ੍ਹ, 29 ਦਸੰਬਰ
ਪੰਜਾਬ ਤੇ ਹਰਿਆਣਾ ਵਿਚ ਮੰਗਲਵਾਰ ਨੂੰ ਸ਼ੀਤ ਲਹਿਰ ਦਾ ਜ਼ੋਰ ਜਾਰੀ ਰਿਹਾ। ਅੰਮ੍ਰਿਤਸਰ ਵਿੱਚ ਤਾਪਮਾਨ 0.4 ਡਿਗਰੀ ਸੈਲਸੀਅਸ ਰਿਹਾ। ਧੁੰਦ ਕਾਰਨ ਦੋਵਾਂ ਰਾਜਾਂ ਵਿੱਚ ਕਈ ਥਾਵਾਂ ’ਤੇ ਆਮ ਜਨਜੀਵਨ ਪ੍ਰਭਾਵਿਤ ਹੋਇਆ। ਹਰਿਆਣਾ ਦੇ ਨਾਰਨੌਲ ਵਿੱਚ ਵੀ ਤਾਪਮਾਨ 0.3 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਵਿੱਚ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਘੱਟੋ ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਰਿਹਾ। ਹਲਵਾਰਾ ਵਿੱਚ 1.3 ਡਿਗਰੀ ਅਤੇ ਆਦਮਪੁਰ ਵਿੱਚ 1.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਬਠਿੰਡਾ, ਫਰੀਦਕੋਟ, ਪਟਿਆਲਾ ਅਤੇ ਪਠਾਨਕੋਟ ਵਿੱਚ ਵੀ ਬਹੁਤ ਠੰਢੀ ਰਾਤ ਰਹੀ, ਜਿੱਥੇ ਘੱਟੋ ਘੱਟ ਤਾਪਮਾਨ ਕ੍ਰਮਵਾਰ 2.1, 2.9, 3.6 ਅਤੇ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।