ਨਵੀਂ ਦਿੱਲੀ, 26 ਸਤੰਬਰ
ਕਾਂਗਰਸ ਨੇ ਅੱਜ ਕਿਹਾ ਕਿ ਉਸ ਨੇ ਭਾਰਤ ਜੋੜੋ ਯਾਤਰਾ ਨੂੰ ਢਾਹ ਲਗਾਉਣ ਲਈ ਭਾਜਪਾ ਆਗੂਆਂ ਵੱਲੋਂ ਫੈਲਾਈਆਂ ਜਾ ਰਹੀਆਂ ਝੂਠੀਆਂ ਤੇ ਵੰਡ ਪਾਉਣ ਵਾਲੀਆਂ ਖ਼ਬਰਾਂ ਦੇ ਪੰਜ ਮਾਮਲਿਆਂ ’ਚ ਅਤੇ ਉਨ੍ਹਾਂ ਦੀ ‘ਆਨਲਾਈਨ ਨਫ਼ਰਤੀ ਫੈਕਟਰ’ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਖ਼ਿਲਾਫ਼ ਇਨ੍ਹਾਂ ਝੂਠੀਆਂ ਖ਼ਬਰਾਂ ਨੂੰ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ। ਕਾਂਗਰਸ ਦੇ ਜਨਰਲ ਸਕੱਤਰ ਤੇ ਸੰਚਾਰ ਇੰਚਾਰਜ ਜੈਰਾਮ ਰਮੇਸ਼ ਨੇ ਕੇਰਲ ਤੋਂ ਲੋਕ ਸਭਾ ਮੈਂਬਰ ਹਬਿੀ ਈਡਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਇਕ ਕਾਪੀ ਵੀ ਟਵਿੱਟਰ ’ਤੇ ਸਾਂਝੀ ਕੀਤੀ ਹੈ। -ਪੀਟੀਆਈ