ਮੁੰਬਈ: ਮੁੰਬਈ ਪੁਲੀਸ ਨੇ ਅੱਜ ਇੱਥੇ ਇੱਕ ਅਦਾਲਤ ਦੇ ਸਾਹਮਣੇ ਦਾਇਰ ਆਪਣੇ ਦੂਜੇ ਦੋਸ਼ ਪੱਤਰ ’ਚ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਕਥਿਤ ਟੈਲੀਵਿਜ਼ਨ ਰੇਟਿੰਗ ਪੁਆਇੰਟਸ (ਟੀਆਰਪੀ) ’ਚ ਹੇਰਾਫੇਰੀ ਦੇ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੀ ਪੁਲੀਸ ਦੀ ਅਪਰਾਧ ਖੁਫੀਆ ਇਕਾਈ (ਸੀਆਈਯੂ) ਨੇ ਮੈਜਿਸਟਰੇਟ ਦੀ ਅਦਾਲਤ ’ਚ ਦੋਸ਼ ਪੱਤਰ ਦਾਇਰ ਕੀਤਾ। ਗੋਸਵਾਮੀ ਦੇ ਵਕੀਲ ਨੇ ਕਿਹਾ, ‘ਦੋਸ਼ ਪੱਤਰ ’ਚ ਹੋਰਨਾਂ ਤੋਂ ਇਲਾਵਾ ਗੋਸਵਾਮੀ ਅਤੇ ਏਆਰਜੀ ਆਊਟਲਾਇਰ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ।’ -ਪੀਟੀਆਈ