ਨਵੀਂ ਦਿੱਲੀ, 27 ਮਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਖ਼ਤ ਸੰਦੇਸ਼ ਦਿੰਦੇ ਹੋਏ ਕਿਹਾ ਹੈ ਕਿ ਜੰਮੂ-ਕਸ਼ਮੀਰ ‘ਚ ਕਿਸੇ ਵੀ ਅਤਿਵਾਦੀ ਜਾਂ ਪੱਥਰਬਾਜ਼ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲੇਗੀ। ਸ੍ਰੀ ਸ਼ਾਹ ਨੇ ਇਹ ਵੀ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਨਾ ਸਿਰਫ ਅਤਿਵਾਦੀਆਂ ਨੂੰ ਨਿਸ਼ਾਨਾ ਬਣਾਇਆ ਹੈ, ਸਗੋਂ ਅਤਿਵਾਦੀ ਢਾਂਚੇ ਨੂੰ ਵੀ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਦੇਸ਼ ‘ਚ ਅਤਿਵਾਦੀ ਘਟਨਾਵਾਂ ‘ਚ ਕਾਫੀ ਕਮੀ ਆਈ ਹੈ। ਉਨ੍ਹਾਂ ਕਿਹਾ,‘ਅਸੀਂ ਕਸ਼ਮੀਰ ਵਿੱਚ ਫੈਸਲਾ ਕੀਤਾ ਹੈ ਕਿ ਜੇ ਕੋਈ ਕਿਸੇ ਅਤਿਵਾਦੀ ਸੰਗਠਨ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸਦੇ ਪਰਿਵਾਰ ਦੇ ਮੈਂਬਰਾਂ ਨੂੰ ਕੋਈ ਸਰਕਾਰੀ ਨੌਕਰੀ ਨਹੀਂ ਮਿਲੇਗੀ। ਜੇ ਕੋਈ ਪੱਥਰਬਾਜ਼ੀ ਵਿੱਚ ਸ਼ਾਮਲ ਹੈ ਤਾਂ ਉਸਦੇ ਪਰਿਵਾਰ ਦੇ ਮੈਂਬਰ ਨੂੰ ਵੀ ਸਰਕਾਰੀ ਨੌਕਰੀ ਵੀ ਨਹੀਂ ਮਿਲੇਗੀ।’ ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਾਰਕੁਨ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਗਏ ਸਨ ਪਰ ਆਖਰਕਾਰ ਸਰਕਾਰ ਦੀ ਜਿੱਤ ਹੋਈ।