ਚੇਨੱਈ, 29 ਮਈ
ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਪਦਮਸ੍ਰੀ ਐਵਾਰਡੀ ਐੱਮ. ਆਨੰਦਕ੍ਰਿਸ਼ਨਨ ਦਾ ਸ਼ਨਿਚਰਵਾਰ ਨੂੰ ਦੇਹਾਂਤ ਹੋ ਗਿਆ। ਉਹ ਲੱਗਪਗ 90 ਸਾਲਾਂ ਦੇ ਸਨ ਅਤੇ ਕਰੋਨਾ ਲਾਗ ਤੋਂ ਪੀੜਤ ਹੋਣ ਕਾਰਨ ਜ਼ੇਰੇ ਇਲਾਜ ਸਨ। ਆਨੰਦਕ੍ਰਿਸ਼ਨਨ ਆਈਆਈਟੀ ਕਾਨਪੁਰ ਦੇ ਬੋਰਡ ਆਫ ਗਵਰਨਰਜ਼ ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਵਿੱਚ ਵੀ ਕਈ ਅਹੁਦਿਆਂ ’ਤੇ ਸੇਵਾਵਾਂ ਦਿੱਤੀਆਂ, ਜਿਨ੍ਹਾਂ ਵਿੱਚ ਸਾਇੰਸ ਐਂਡ ਟੈਕਨਾਲੋਜੀ ਫਾਰ ਡਿਵੈੱਲਪਮੈਂਟ ਦੇ ਡਿਪਟੀ ਡਾਇਰੈਕਟਰ ਦਾ ਅਹੁਦਾ ਵੀ ਸ਼ਾਮਲ ਹੈ। ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਆਨੰਦਕ੍ਰਿਸ਼ਨਨ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਏਜੰਸੀ