ਕੋਲਕਾਤਾ, 14 ਸਤੰਬਰ
ਪੱਛਮੀ ਬੰਗਾਲ ਦੇ ਪੁਰੂਲੀਆ ਜ਼ਿਲ੍ਹੇ ਦੇ ਮਸ਼ਹੂਰ ਛਊ ਨ੍ਰਿਤਕ ਧਨੰਜੈ ਮਹਿਤੋ ਦਾ ਦਿਲ ਦਾ ਦੌਰਾ ਪੈਣ ਕਾਰਨ ਅੱਜ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਹਿਤੋ ਪੁਰੂਲੀਆ ਜ਼ਿਲ੍ਹੇ ਦੇ ਸਦੀਆਂ ਪੁਰਾਣੇ ਲੋਕ ਨਾਚ ਨੂੰ ਦੁਨੀਆਂ ਸਾਹਮਣੇ ਲਿਆਉਣ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦਾ ਲੰਘੀ ਸ਼ਾਮ ਆਪਣੇ ਪਿੰਡ ਬੇਲਗਾਰਾ ’ਚ ਦੇਹਾਂਤ ਹੋ ਗਿਆ।