DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Faridkot Jail: ਫਰੀਦਕੋਟ ਕੇਂਦਰੀ ਜੇਲ੍ਹ ’ਚ ਲਗਾਤਾਰ ਤੀਜੇ ਕੈਦੀ ਵੱਲੋਂ ਖੁਦਕੁਸ਼ੀ

ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਕਤਲ ਦੇ ਇੱਕ ਦੋਸ਼ੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਫਰੀਦਕੋਟ ਕੇਂਦਰੀ ਜੇਲ੍ਹ ਨੂੰ ਗੰਭੀਰ ਜਾਂਚ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਿਛਲੇ ਦਸ ਦਿਨਾਂ ਵਿੱਚ ਜੇਲ੍ਹ ਦੇ ਅੰਦਰ ਇਹ ਤੀਜੀ ਅਜਿਹੀ ਤ੍ਰਾਸਦੀ ਹੈ। ਮ੍ਰਿਤਕ ਦੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਕਤਲ ਦੇ ਇੱਕ ਦੋਸ਼ੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਫਰੀਦਕੋਟ ਕੇਂਦਰੀ ਜੇਲ੍ਹ ਨੂੰ ਗੰਭੀਰ ਜਾਂਚ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਿਛਲੇ ਦਸ ਦਿਨਾਂ ਵਿੱਚ ਜੇਲ੍ਹ ਦੇ ਅੰਦਰ ਇਹ ਤੀਜੀ ਅਜਿਹੀ ਤ੍ਰਾਸਦੀ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਦੇ ਪਿੰਡ ਕਾਠਗੜ੍ਹ ਦਾ ਰਹਿਣ ਵਾਲਾ ਸੀ ਅਤੇ ਜਲਾਲਾਬਾਦ ਦੇ ਸਦਰ ਪੁਲੀਸ ਸਟੇਸ਼ਨ ਵਿੱਚ 11 ਸਾਲ ਪਹਿਲਾਂ ਦਰਜ ਹੋਏ ਕਤਲ ਦੇ ਕੇਸ ਵਿੱਚ ਸਜ਼ਾ ਕੱਟ ਰਿਹਾ ਸੀ।

ਜੇਲ੍ਹ ਅਧਿਕਾਰੀਆਂ ਅਨੁਸਾਰ ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ ਜਦੋਂ ਬਲਵਿੰਦਰ ਸਿੰਘ ਨੇ ਕਥਿਤ ਤੌਰ 'ਤੇ ਆਪਣੀ ਬੈਰਕ ਦੇ ਬਾਥਰੂਮ ਵਿੱਚ ਕੇਬਲ ਦੀ ਵਰਤੋਂ ਕਰਕੇ ਫਾਹਾ ਲੈ ਲਿਆ। ਉਹ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਅਤੇ ਉਸਨੂੰ ਸਿਵਲ ਹਸਪਤਾਲ ਫਰੀਦਕੋਟ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

Advertisement

ਜੇਲ੍ਹ ਪ੍ਰਸ਼ਾਸਨ ਅਤੇ ਫਰੀਦਕੋਟ ਸਿਟੀ ਪੁਲੀਸ ਸਟੇਸ਼ਨ ਦੋਵਾਂ ਨੇ ਉਸ ਦੀ ਮੌਤ ਦੇ ਹਾਲਾਤਾਂ ਦੀ ਰਸਮੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ 2023 ਦੇ ਡਕੈਤੀ ਕੇਸ ਵਿੱਚ ਗ੍ਰਿਫ਼ਤਾਰ ਲੁਧਿਆਣਾ ਦੇ ਰਹਿਣ ਵਾਲੇ ਜੁਗਨੂ ਬਾਬਾ ਦੀ ਲਾਸ਼ ਬੈਰਕ ਦੀ ਗਰਿੱਲ ਨਾਲ ਲਟਕਦੀ ਮਿਲੀ ਸੀ ਅਤੇ 3 ਮਈ ਨੂੰ 9 ਸਾਲ ਪੁਰਾਣੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸ਼ਾਮਲ ਫਿਰੋਜ਼ਪੁਰ ਦੇ ਰਹਿਣ ਵਾਲੇ ਸਵਰਨਜੀਤ ਸਿੰਘ ਨੇ ਵੀ ਇੱਥੇ ਜੇਲ੍ਹ ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।

Advertisement

ਇਹ ਮੌਤਾਂ ਫਰੀਦਕੋਟ ਮਾਡਰਨ ਜੇਲ੍ਹ ਦੇ ਅੰਦਰ ਵਧ ਰਹੇ ਮਾਨਸਿਕ ਸਿਹਤ ਅਤੇ ਸੁਰੱਖਿਆ ਮੁੱਦਿਆਂ ਨੂੰ ਉਜਾਗਰ ਕਰਦੀਆਂ ਹਨ।

Advertisement
×