ਕਿਸਾਨੀ ਕਰਜ਼ਾ: ਪੰਜਾਬ ਤੀਜੇ ਸਥਾਨ ’ਤੇ
ਦੇਸ਼ ਦੇ ਕਿਸਾਨਾਂ ਸਿਰ ਖੇਤੀ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ। ਹਾਲ ਹੀ ਵਿੱਚ ਜਾਰੀ ਕੌਮੀ ਅੰਕੜਿਆਂ ਮੁਤਾਬਕ ਪ੍ਰਤੀ ਔਸਤ ਕਿਸਾਨ ਕਰਜ਼ੇ ਦੇ ਮਾਮਲੇ ਵਿੱਚ ਪੰਜਾਬ ਤੀਜੇ ਨੰਬਰ ’ਤੇ ਹੈ। ਇਸ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼...
Advertisement
ਦੇਸ਼ ਦੇ ਕਿਸਾਨਾਂ ਸਿਰ ਖੇਤੀ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ। ਹਾਲ ਹੀ ਵਿੱਚ ਜਾਰੀ ਕੌਮੀ ਅੰਕੜਿਆਂ ਮੁਤਾਬਕ ਪ੍ਰਤੀ ਔਸਤ ਕਿਸਾਨ ਕਰਜ਼ੇ ਦੇ ਮਾਮਲੇ ਵਿੱਚ ਪੰਜਾਬ ਤੀਜੇ ਨੰਬਰ ’ਤੇ ਹੈ। ਇਸ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵੀ ਉਨ੍ਹਾਂ ਸੂਬਿਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ’ਤੇ ਔਸਤ ਕਿਸਾਨੀ ਕਰਜ਼ਾ ਸਭ ਤੋਂ ਵੱਧ ਹੈ। ਹਾਲਾਂਕਿ, ਬਾਕੀ ਸੂਬਿਆਂ ਦੇ ਮੁਕਾਬਲੇ ਆਂਧਰਾ ਪ੍ਰਦੇਸ਼ ਇਸ ਮਾਮਲੇ ਵਿੱਚ ਮੁਲਕ ਵਿੱਚੋਂ ਪਹਿਲੇ ਨੰਬਰ ’ਤੇ ਹੈ, ਜਿੱਥੇ ਪ੍ਰਤੀ ਕਿਸਾਨ ਔਸਤ ਕਰਜ਼ਾ 2,45,554 ਰੁਪਏ ਹੈ। ਪੰਜਾਬ ਵਿੱਚ ਪ੍ਰਤੀ ਕਿਸਾਨ ਔਸਤ ਕਰਜ਼ਾ 2,03,249 ਰੁਪਏ ਹੈ।
Advertisement
Advertisement
×