ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

* ਉੱਤਰ ਪ੍ਰਦੇਸ਼ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ; ਸਿੰਘੂ ’ਤੇ ਵਾਪਰੀ ਘਟਨਾ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ: ਕਿਸਾਨ ਮੋਰਚਾ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਰਕੁਨਾਂ ਵੱਲੋਂ ਫੂਕਿਆ ਗਿਆ ਪੁਤਲਾ। -ਫੋਟੋ: ਦਿਓਲ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 16 ਅਕਤੂਬਰ

ਸੰਯੁਕਤ ਕਿਸਾਨ ਮੋਰਚੇ (ਐਸਕੇਐਮ) ਦੇ ਸੱਦੇ ’ਤੇ ਦੇਸ਼ ਭਰ ਵਿੱਚ ਸ਼ੁੱਕਰਵਾਰ ਤੇ ਅੱਜ ਬੁਰਾਈ ਉਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵਜੋਂ ਨਰਿੰਦਰ ਮੋਦੀ, ਅਮਿਤ ਸ਼ਾਹ, ਨਰੇਂਦਰ ਸਿੰਘ ਤੋਮਰ, ਯੋਗੀ ਆਦਿੱਤਿਆਨਾਥ, ਮਨੋਹਰ ਲਾਲ ਖੱਟਰ, ਅਜੈ ਮਿਸ਼ਰਾ ਟੇਨੀ ਅਤੇ ਹੋਰ ਭਾਜਪਾ ਆਗੂਆਂ ਦੇ ਪੁਤਲੇ ਸਾੜੇ ਗਏ। ਮੋਰਚੇ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਸਥਾਨਕ ਹਾਲਾਤ ਦੇ ਆਧਾਰ ’ਤੇ ਪ੍ਰੋਗਰਾਮ 15 ਅਕਤੂਬਰ (ਦਸਹਿਰੇ ਵਾਲੇ ਦਿਨ) ਜਾਂ 16 ਅਕਤੂਬਰ ਨੂੰ ਲਾਗੂ ਕੀਤਾ ਜਾ ਸਕਦਾ ਹੈ। ਇਸ ਪ੍ਰਤੀਕਾਤਮਕ ਕਾਰਵਾਈ ਨੂੰ ਲੈ ਕੇ ਕਈ ਰਾਜਾਂ ਤੋਂ ਰਿਪੋਰਟਾਂ ਆ ਰਹੀਆਂ ਹਨ। ਉੱਤਰ ਪ੍ਰਦੇਸ਼ ਵਿੱਚ ਯੂਪੀ ਪੁਲੀਸ ਵੱਲੋਂ ਇਸ ਤਾਲਮੇਲ ਵਾਲੀ ਕਾਰਵਾਈ ਨੂੰ ਰੋਕਣ ਲਈ ਕਿਸਾਨ ਆਗੂਆਂ ਨੂੰ ਰੋਕਥਾਮ ਨਜ਼ਰਬੰਦੀ ਅਤੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਅਜਿਹੀ ਕਾਰਵਾਈ ਦੇ ਬਾਵਜੂਦ, ਕਈ ਥਾਵਾਂ ’ਤੇ ਪ੍ਰੋਗਰਾਮ ਸ਼ਾਂਤੀਪੂਰਵਕ ਢੰਗ ਨਾਲ ਚਲਾਇਆ ਗਿਆ। ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਤੇ ਹੋਰ ਦੱਖਣੀ ਰਾਜਾਂ ਵਿੱਚ ਮੋਰਚੇ ਦੇ ਸੱਦੇ ਉਪਰ ਅਮਲ ਕੀਤਾ ਗਿਆ। ਤਾਮਿਲਨਾਡੂ ਦੇ ਕਰੂਰ ਵਿੱਚ, ਭਾਜਪਾ ਵਰਕਰਾਂ ਨੇ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨਾਲ ਪੁਤਲਾ ਸਾੜਨ ਤੋਂ ਰੋਕਣ ਲਈ ਉਨ੍ਹਾਂ ਨਾਲ ਝੜਪ ਕਰਨ ਦੀ ਕੋਸ਼ਿਸ਼ ਕੀਤੀ। ਉੜੀਸਾ ਦੀਆਂ ਕਈ ਥਾਵਾਂ ’ਤੇ ਭਲਕੇ ਵੀ ਅਜਿਹਾ ਕੀਤਾ ਜਾਵੇਗਾ। ਕਿਸਾਨ ਮੋਰਚੇ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਬੇਅਦਬੀ ਤੇ ਗੜਬੜੀ ਦੇ ਪ੍ਰਚਾਰ ਰਾਹੀਂ ਅੰਦੋਲਨ ਨੂੰ ਤੋੜਨ ਦੀ ਸਾਜ਼ਿਸ਼ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੰਘੂ ’ਤੇ ਕਤਲ ਕੀਤੇ ਗਏ ਨੌਜਵਾਨ ਦੇ ਪਿੰਡ ਤੇ ਪਰਿਵਾਰ ਵੱਲੋਂ ਮੀਡੀਆ ਨੂੰ ਦਿੱਤੇ ਬਿਆਨਾਂ ਤੋਂ ਇਹ ਜਾਪਦਾ ਹੈ ਕਿ ਉਸ ਨੂੰ ਅਜੀਬ ਕਾਲਾਂ ਆ ਰਹੀਆਂ ਸਨ, ਜਿਸ ਨੂੰ ਉਸਨੇ ਗੁਪਤ ਰੱਖਿਆ। ਮੰਨਿਆ ਜਾਂਦਾ ਹੈ ਕਿ ਇਹ ਸਾਰੀ ਜਾਣਕਾਰੀ ਕਿਸੇ ਕਿਸਮ ਦੀ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ, ਜਿਵੇਂ ਕਿ ਮੋਰਚਾ ਵੀ ਕਹਿ ਰਿਹਾ ਹੈ। ਮੋਰਚੇ ਨੇ ਕਿਹਾ ਕਿ ਅੱਜ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਵੀ ਮਨਾਇਆ ਗਿਆ। ਸੰਯੁਕਤ ਕਿਸਾਨ ਮੋਰਚਾ ਇਸ ਗੱਲ ਦੀ ਵਕਾਲਤ ਕਰ ਰਿਹਾ ਹੈ ਕਿ ਪਰਾਲੀ ਸਾੜਨ ਲਈ ਕਿਸਾਨਾਂ ਨੂੰ ਸਜ਼ਾ ਦੇਣਾ, ਹਵਾ ਦੀ ਗੁਣਵੱਤਾ ਦੇ ਮੁੱਦਿਆਂ ਨੂੰ ਹੱਲ ਕਰਨ ਦਾ ਕੋਈ ਤਰੀਕਾ ਨਹੀਂ ਹੈ। ਜ਼ਿਕਰਯੋਗ ਹੈ ਕਿ ਕਿਸਾਨ ਮੋਰਚੇ ਨੂੰ ਦਿੱਤੇ ਭਰੋਸੇ ਦੇ ਬਾਵਜੂਦ ਭਾਰਤ ਸਰਕਾਰ ਨੇ ਇੱਕ ਨਵਾਂ ਕਾਨੂੰਨ ਬਣਾਇਆ ਹੈ ਜਿਸ ਨਾਲ ਕਿਸਾਨਾਂ ’ਤੇ ਜੁਰਮਾਨੇ ਲਗਾਏ ਜਾ ਸਕਦੇ ਹਨ।

 

ਕਿਸਾਨਾਂ ਨੇ ਜੀਂਦ ’ਚ 70 ਫੁੱਟ ਦਾ ਪੁਤਲਾ ਸਾੜਿਆ

ਹਰਿਆਣਾ ਦੇ ਖਟਕੜ ਟੌਲ ਪਲਾਜ਼ਾ ’ਤੇ 70 ਫੁੱਟ ਦੇ ਪੁਤਲੇ ਨੂੰ ਸਾੜਦੇ ਹੋਏ ਕਿਸਾਨ ਆਗੂ। 

ਚੰਡੀਗੜ੍ਹ (ਆਤਿਸ਼ ਗੁਪਤਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ’ਚ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਭਾਜਪਾ ਆਗੂਆਂ ਦੇ ਪੁਤਲੇ ਸਾੜੇ। ਜੀਂਦ ਦੇ ਖਟਕੜ ਟੌਲ ਪਲਾਜ਼ਾ ’ਤੇ ਭਾਜਪਾ ਆਗੂਆਂ ਦਾ 70 ਫੁੱਟ ਉੱਚਾ ਪੁਤਲਾ ਸਾੜਿਆ ਗਿਆ ਜਿਸ ’ਤੇ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਖੱਟਰ, ਦੁਸ਼ਿਅੰਤ ਚੌਟਾਲਾ ਸਣੇ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਮੁਖੀਆਂ ਦੀਆਂ ਤਸਵੀਰਾਂ ਲਾਈਆਂ ਗਈਆਂ ਸਨ। ਖਟਕੜ ਟੌਲ ਪਲਾਜ਼ਾ ’ਤੇ ਸਤਬੀਰ ਪਹਿਲਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੀ ਹੈ। ਉਨ੍ਹਾਂ ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੀਆਂ ਸਾਜ਼ਿਸ਼ਾਂ ਦੇ ਬਾਵਜੂਦ ਕਿਸਾਨ ਅੰਦੋਲਨ ਕਮਜ਼ੋਰ ਹੋਣ ਦੀ ਥਾਂ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। 

ਕੌਮਾਂਤਰੀ ਪੇਂਡੂ ਮਹਿਲਾ ਦਿਵਸ ਮਨਾਇਆ ਗਿਆ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਕੌਮਾਂਤਰੀ ਪੇਂਡੂ ਮਹਿਲਾ ਦਿਵਸ ਮਨਾਇਆ ਗਿਆ ਜਿਸ ਦਾ ਨਾਂ ਮਹਿਲਾ ਕਿਸਾਨ ਦਿਵਸ ਰੱਖਿਆ ਗਿਆ ਸੀ। ਟਿਕਰੀ ਬਾਰਡਰ ’ਤੇ ਕਿਸਾਨ ਮਹਿਲਾ ਆਗੂ ਸੇਵਾਮੁਕਤ ਪ੍ਰਿੰਸੀਪਲ ਸ਼ਾਰਧਾ ਦੀਕਸ਼ਿਤ ਦੀ ਅਗਵਾਈ ਵਿੱਚ ਇਹ ਦਿਵਸ ਮਨਾਇਆ ਗਿਆ। ਵੱਖ-ਵੱਖ ਔਰਤਾਂ ਨੇ ਭਾਸ਼ਣਾਂ ਰਾਹੀਂ ਭਾਰਤੀ ਔਰਤ ਦੀ ਹੋਣੀ, ਭਵਿੱਖ ਤੇ ਮੌਜੂਦਾ ਸੰਘਰਸ਼ ਵਿੱਚ ਨਿਭਾਈ ਜਾ ਰਹੀ ਭੂਮਿਕਾ ਨੂੰ ਉਭਾਰਿਆ। ਸ਼ਾਰਧਾ ਦੀਕਸ਼ਿਤ ਨੇ ਕਿਹਾ ਕਿ ਪੇਂਡੂ ਔਰਤਾਂ ਦੀ ਬਹੁਗਿਣਤੀ ਜਿਨ੍ਹਾਂ ਨੂੰ ਭਾਰਤੀ ਅਰਥਚਾਰੇ ਵਿੱਚ ਕਾਮਿਆਂ ਵਜੋਂ ਗਿਣਿਆ ਜਾਂਦਾ ਹੈ, ਖੇਤੀਬਾੜੀ ਨਾਲ ਜੁੜੇ ਹੋਏ ਹਨ। ਭਾਰਤੀ ਕਿਸਾਨਾਂ ਦੁਆਰਾ ਔਰਤਾਂ ਅਤੇ ਉਨ੍ਹਾਂ ਦੇ ਹੁਨਰਾਂ ਤੋਂ ਬਿਨਾਂ ਭਾਰਤੀ ਖੇਤੀ ਸੰਭਵ ਨਹੀਂ ਹੋਵੇਗੀ। ਸੰਯੁਕਤ ਕਿਸਾਨ ਮੋਰਚਾ ਸਾਡੀ ਖੇਤੀ ਅਤੇ ਖੁਰਾਕ ਸੁਰੱਖਿਆ ਵਿੱਚ ਮਹਿਲਾ ਕਿਸਾਨਾਂ ਦੇ ਅਥਾਹ ਯੋਗਦਾਨ ਨੂੰ ਸਲਾਮ ਕਰਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ