ਨਵੀਂ ਦਿੱਲੀ, 14 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਇਸ ਵਾਰ ਕਣਕ ਦੀ ਰਿਕਾਰਡ ਖਰੀਦ ਹੋਈ ਤੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਫ਼ਸਲ ਦਾ ਭੁਗਤਾਨ ਪਹਿਲੀ ਵਾਰ ਸਿੱਧੇ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਾਲ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ 10 ਫ਼ੀਸਦ ਵੱਧ ਕਣਕ ਦੀ ਖਰੀਦ ਹੋਈ। ਇਸ ਖਰੀਦ ਦਾ ਭੁਗਤਾਨ 58000 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੁੱਜ ਚੁੱਕਿਆ ਹੈ।