ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਦਸੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ਉਤੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਉਨ੍ਹਾਂ ‘ਤੇ ਕੀਤੇ ਹਮਲੇ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਆਪਣੀ ਅਸਫਲਤਾ ਨੂੰ ਲੁਕਾਉਣ ਲਈ ਬੁਖਲਾਹਟ ਵਿੱਚ ਆ ਕੇ ਨੀਵੇਂ ਦਰਜੇ ਦੀ ਰਾਜਨੀਤੀ ਕਰ ਰਿਹਾ ਹੈ ਤੇ ਬੇਤੁਕੇ ਬਿਆਨ ਦੇ ਰਿਹਾ ਹੈ। ਕੇਂਦਰੀ ਕਾਨੂੰਨਾਂ ਨੂੰ ਦਿੱਲੀ ਵਿੱਚ ਨੋਟੀਫਾਈ ਕਰਕੇ ਕਿਸਾਨਾਂ ਦੀ ਲੜਾਈ ਨੂੰ ਕਮਜ਼ੋਰ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ”ਤੁਸੀਂ ਪੰਜਾਬ ਵਾਂਗ ਆਪਣੇ ਸੂਬੇ ਦੀ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਕੇ ਕੇਂਦਰ ਖਿਲਾਫ ਸਟੈਂਡ ਕਿਉਂ ਨਹੀਂ ਲੈਂਦੇ?’ ‘ਮੁੱਖ ਮੰਤਰੀ ਨੇ ਕੇਜਰੀਵਾਲ ਦੇ ਉਸ ਦਾਅਵੇ ਨੂੰ ਮੂਲੋਂ ਰੱਦ ਕੀਤਾ ਕਿ ਸੂਬੇ ਕੇਂਦਰੀ ਕਾਨੂੰਨਾਂ ਖਿਲਾਫ ਬੇਵੱਸ ਹਨ।