ਗਾਜ਼ੀਆਬਾਦ, 16 ਨਵੰਬਰ
ਭਾਰਤੀ ਕਿਸਾਨ ਯੂਨੀਅਨ ਦੇ ਆਗੁੂ ਰਾਕੇਸ਼ ਟਿਕੈਤ ਨੇ ਮੰਗਲਵਾਰ ਨੂੰ ਕਿਹਾ ਕਿ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਅਤੇ ਪਰਾਲੀ ਸਾੜੇ ਜਾਣ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ। ਬੀਕੇਯੂ ਦੇ ਕੌਮੀ ਬੁਲਾਰੇ ਨੇ ਮੰਗ ਕੀਤੀ ਕਿ ਜੋ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਉਨ੍ਹਾਂ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਕਿਸਾਨ ਆਗੂ ਨੇ ਹਿੰਦੀ ਵਿੱਚ ਟਵੀਟ ਕੀਤਾ, ‘‘ ਜੋ ਪਰਾਲੀ ਸਾੜੇ ਜਾਣ ਕਾਰਨ ਹੁੰਦੇ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਮੰਨ ਰਹੇ ਹਨ ਨੂੰ, ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਇਸ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਸਹੀ ਨਹੀਂ ਹੈ। ਸਿਰਫ਼ 10 ਫੀਸਦੀ ਹਵਾ ਪ੍ਰਦੂਸ਼ਣ ਹੀ ਪਰਾਲੀ ਸਾੜਨ ਕਾਰਨ ਹੁੰਦਾ ਹੈ ਤੇ ਇਹ ਵੀ ਡੇਢ ਅਤੇ ਦੋ ਮਹੀਨੇ। ’’ -ਪੀਟੀਆਈ