ਨਵੀਂ ਦਿੱਲੀ: ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਟਵੀਟ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਪਾਰਟੀਆਂ ਦੇ ਝੂਠ ਵਿੱਚ ਨਾ ਆਉਣ, ਜਿਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਕਿਸਾਨਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਇਸ ਦੀ ਬਜਾਏ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੁਲਕ ਨੂੰ ਖ਼ੁਸ਼ਹਾਲ ਅਤੇ ਆਤਮ-ਨਿਰਭਰ ਬਣਾਉਣ ਵਿੱਚ ਸਾਥ ਦੇਣ। ਨੱਡਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸੂਬੇ ਵਿੱਚ ਕੇਂਦਰ ਸਰਕਾਰ ਦੀ ਪੀਐੱਮ-ਕਿਸਾਨ ਸਕੀਮ ਲਾਗੂ ਨਾ ਕਰਨ ਦਾ ਕਾਰਨ ਵੀ ਪੁੱਛਿਆ।
-ਪੀਟੀਆਈ