ਕਿਸਾਨ ਯੂਨੀਅਨਾਂ ਵੱਲੋਂ ਐੱਮਐੱਸਪੀ ਕਮੇਟੀ ਲਈ ਨਾਂ ਤੈਅ

ਕਿਸਾਨ ਯੂਨੀਅਨਾਂ ਵੱਲੋਂ ਐੱਮਐੱਸਪੀ ਕਮੇਟੀ ਲਈ ਨਾਂ ਤੈਅ

ਸਿੰਘੂ ਮੋਰਚੇ ’ਤੇ ਪੰਜਾਬ ਦੀਆਂ ਜਥੇਬੰਦੀਆਂ ਦੇ ਆਗੂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ।

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਦਸੰਬਰ

ਕਿਸਾਨ ਯੂਨੀਅਨਾਂ ਨੇ ਐੱਮਐੱਸਪੀ ’ਤੇ ਖਰੀਦ ਤੇ ਕਿਸਾਨਾਂ ਨਾਲ ਜੁੜੇ ਹੋਰਨਾਂ ਮਸਲਿਆਂ ਬਾਰੇ ਫੈਸਲਾ ਲੈਣ ਲਈ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਸਾਂਝੀ ਕਮੇਟੀ ਵਿੱਚ ਦਿੱਤੇ ਜਾਣ ਵਾਲੇ ਪੰਜ ਨਾਵਾਂ ਬਾਰੇ ਫੈਸਲਾ ਕਰ ਲਿਆ ਹੈ। ਪੰਜਾਬ ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੀ ਕਿਸਾਨ ਅੰਦੋਲਨ ਦੇ ਤਾਜ਼ਾ ਹਾਲਾਤ ਨੂੰ ਲੈ ਕੇ ਅੱਜ ਸਿੰਘੂ ਵਿਖੇ ਮੀਟਿੰਗ ਹੋਈ, ਜਿਸ ਵਿੱਚ ਕਿਸਾਨ ਆਗੂਆਂ ਦੇ ਨਾਂ ਤੈਅ ਕੀਤੇ ਗਏ। ਉਂਜ ਕਿਸਾਨ ਯੂਨੀਅਨਾਂ ਨੇ ਸਪਸ਼ਟ ਕਰ ਦਿੱਤਾ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਬਕਾਇਆ ਮੰਗਾਂ ਪੂਰੀਆਂ ਨਹੀਂ ਕਰਦੀ, ਉੱਦੋਂ ਤੱਕ ਅੰਦੋਲਨ ਜਾਰੀ ਰਹੇਗਾ ਤੇ ਕਿਸਾਨ ਮੋਰਚੇ ਨਹੀਂ ਛੱਡਣਗੇ। ਯੂਨੀਅਨਾਂ ਨੇ ਮੰਚਾਂ ਤੋਂ ਕਿਸਾਨਾਂ ਨੂੰ ਮੋਰਚੇ ਨਾ ਛੱਡਣ ਦੀ ਅਪੀਲ ਵੀ ਕੀਤੀ ਹੈ। ਕਿਸਾਨ ਯੂਨੀਅਨਾਂ ਨੇ ਭਾਵੇਂ ਨਾਂ ਨਸ਼ਰ ਨਹੀਂ ਕੀਤੇ, ਪਰ ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਵਿੱਚ ਦੋ-ਦੋ ਕਿਸਾਨ ਆਗੂ ਪੰਜਾਬ ਤੇ ਹਰਿਆਣਾ ਅਤੇ ਇਕ ਕਿਸਾਨ ਆਗੂ ਰਾਜਸਥਾਨ ਨਾਲ ਸਬੰਧਤ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ 3 ਦਸੰਬਰ ਨੂੰ ਮੁੜ ਨਜ਼ਰਸਾਨੀ ਬੈਠਕ ਕੀਤੀ ਜਾਵੇਗੀ, ਪਰ ਜਦੋਂ ਤੱਕ ਕੇਂਦਰ ਸਰਕਾਰ ਹਰ ਮੰਗ ਬਾਰੇ ਲਿਖਤੀ ਰਸਮੀ ਕਾਰਵਾਈ ਸ਼ੁਰੂ ਨਹੀਂ ਕਰਦੀ, ਉਦੋਂ ਤੱਕ ਮੋਰਚਾ ਜਿਉਂ ਦਾ ਤਿਉਂ ਕਾਇਮ ਰਹੇਗਾ। ਮੋਰਚਾ 4 ਦਸੰਬਰ ਨੂੰ ਬੈਠਕ ਕਰਕੇ ਢੁੱਕਵਾਂ ਫ਼ੈਸਲਾ ਲਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਰਬਾਂ ਰੁਪਏ ਮੋਰਚੇ ਦੀ ਚੌਕਸੀ ਲਈ ਖਰਚ ਸਕਦੀ ਹੈ, ਪਰ ਸ਼ਹੀਦ ਕਿਸਾਨਾਂ ਦੇ ਨਾਂ ਉਸ ਕੋਲ ਕੋਈ ਜਾਣਕਾਰੀ ਨਹੀਂ ਹੈ। ਕਿਸਾਨ ਆਗੂ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਫੰਡ ਵੀ ਚੰਗਾ ਆਇਆ ਤੇ ਖਰਚ ਵੀ ਖਾਸਾ ਹੋਇਆ ਕਿਉਂਕਿ ਅੰਦੋਲਨ ਲੰਬਾ ਚੱਲਿਆ। ਕਿਸਾਨ ਆਗੂਆਂ ਨੇ ਖਦਸ਼ੇ ਪ੍ਰਗਟਾਏ ਕਿ ਅਜੇ ਵੀ ਅੰਦੋਲਨ ਲੰਬਾ ਚੱਲ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦੇ ਬਿੱਲ ਪਹਿਲਾਂ ਦਿੱਤੇ ਜਾਣਗੇ ਤੇ ਮ੍ਰਿਤਕਾਂ ਨੂੰ ਮੁਆਵਜ਼ੇ ਲਈ ਸਰਕਾਰਾਂ ਉਪਰ ਦਬਾਅ ਪਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਲਿਖਤੀ ਪੱਤਰ ਆਉਣ ਮਗਰੋਂ ਹੀ ਗੱਲਬਾਤ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All