DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨਾਂ ਨੂੰ ਹੱਕਾਂ ਖ਼ਾਤਰ ਲੜਨਾ ਪਵੇਗਾ: Rakesh Tikait

ਬਿਹਾਰ ਸ਼ਹਿਰੀ ਵਿਕਾਸ ਐਕਟ ਰੱਦ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਤਰਜਮਾਨ ਰਾਕੇਸ਼ ਟਿਕੈਤ ਪਟਨਾ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ
Advertisement
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਬਿਹਾਰ ਸ਼ਹਿਰੀ ਵਿਕਾਸ ਐਕਟ-2026 ਰੱਦ ਕਰਨ, ਸਰਕਾਰ ਵੱਲੋਂ ਐਕੁਆਇਰ ਕੀਤੀ ਗਈ ਜ਼ਮੀਨ ਦਾ ਬਣਦਾ ਮੁਆਵਜ਼ਾ ਦੇਣ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਣੇ ਵੱਖ-ਵੱਖ ਮੰਗਾਂ ਲਈ ਸੂਬਾ ਪੱਧਰੀ ਅੰਦੋਲਨ ਦਾ ਸੱਦਾ ਦਿੱਤਾ ਹੈ। ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਲੜਨਾ ਪਵੇਗਾ ਅਤੇ ਬਿਹਾਰ ਵਿੱਚ ਉਨ੍ਹਾਂ ਦਾ ਅੰਦੋਲਨ ਹਾਲੇ ਬਹੁਤ ਕਮਜ਼ੋਰ ਹੈ। ਉਨ੍ਹਾਂ ਸੂਬੇ ਤੋਂ ਬਾਹਰ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਅੰਦੋਲਨ ਸ਼ੁਰੂ ਹੋਣ ਅਤੇ ਜਿੱਥੇ ਉਹ ਰਹਿ ਰਹੇ ਹਨ, ਉੱਥੇ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਦੋਸ਼ ਲਾਇਆ ਕਿ ਬਿਹਾਰ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਲਾਂ ਕਿਸਾਨਾਂ ਦੀਆਂ ਮੰਡੀਆਂ ਅਤੇ ਬਾਜ਼ਾਰ ਕਮੇਟੀਆਂ ਬੰਦ ਕੀਤੀਆਂ ਗਈਆਂ, ਸੂਬੇ ਦੇ ਲੋਕਾਂ ਨੂੰ ਕਮਜ਼ੋਰ ਕੀਤਾ ਗਿਆ ਅਤੇ ਹੁਣ ਉਨ੍ਹਾਂ ਦੀ ਜ਼ਮੀਨ ’ਤੇ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਧਾਰਮਿਕ ਧਰੁਵੀਕਰਨ ਵਿੱਚ ਨਾ ਫਸਣ ਅਤੇ ਦੇਸ਼ ਨੂੰ ਸੰਵਿਧਾਨ ਅਨੁਸਾਰ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਦੋਸ਼ ਲਾਇਆ ਗਿਆ ਹੈ ਕਿ ਬਿਹਾਰ ਸਰਕਾਰ ਨੇ ਪਿਛਲੇ ਕਈ ਸਾਲਾਂ ਵਿੱਚ ਕਿਸਾਨਾਂ ਦੀ ਜ਼ਮੀਨ ਐਕੁਆਇਰ ਕਰਨ ਲਈ ਸਖ਼ਤ ਕਾਨੂੰਨ ਬਣਾਏ ਹਨ, ਜੋ ‘ਰੋਲਟ ਐਕਟ ਤੋਂ ਵੀ ਵੱਧ ਖ਼ਤਰਨਾਕ’ ਹਨ। ਉਨ੍ਹਾਂ ਬਿਹਾਰ ਸ਼ਹਿਰੀ ਵਿਕਾਸ ਐਕਟ ਰੱਦ ਕਰਨ ਅਤੇ ਸੈਟੇਲਾਈਟ ਟਾਊਨਸ਼ਿਪਾਂ ਦੀ ਥਾਂ ਸਮਾਰਟ ਪਿੰਡ ਵਿਕਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਨੂੰ ‘ਪੂੰਜੀਪਤੀਆਂ ਦੀ ਸਰਕਾਰ’ ਚਲਾ ਰਹੀ ਹੈ।

Advertisement

Advertisement
Advertisement
×