ਨਵੀਂ ਦਿੱਲੀ: ਪੱਛਮੀ ਬੰਗਾਲ, ਕੇਰਲ ਤੇ ਤਾਮਿਲਨਾਡੂ ਵਿਧਾਨ ਸਭਾਵਾਂ ਦੇ ਅੱਜ ਆਏ ਚੋਣ ਨਤੀਜਿਆਂ ਵਿਚ ਭਾਜਪਾ ਨੂੰ ਮਿਲੀ ਹਾਰ ਦੇ ਰੁਝਾਨਾਂ ’ਤੇ ਵਰ੍ਹਦਿਆਂ ਕਿਸਾਨ ਯੂਨੀਅਨਾਂ ਦੀ ਸਾਂਝੀ ਜਥੇਬੰਦੀ ਸਮਯੁਕਤ ਕਿਸਾਨ ਮੋਰਚਾ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਵੋਟਰਾਂ ਨੂੰ ਭਗਵਾਂ ਪਾਰਟੀ ਨੂੰ ਸਜ਼ਾ ਦੇਣ ਸਬੰਧੀ ਕੀਤੀਆਂ ਗਈਆਂ ਅਪੀਲਾਂ ਹੀ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਹਾਰ ਦਾ ਕਾਰਨ ਬਣੀਆਂ ਹਨ। ਸਿੰਘੂ ਬਾਰਡਰ ’ਤੇ ਮਠਿਆਈ ਵੰਡ ਰਹੇ ਮੋਰਚੇ ਦੇ ਮੈਂਬਰਾਂ ਨੇ ਪੱਛਮੀ ਬੰਗਾਲ ਤੇ ਹੋਰ ਰਾਜਾਂ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਸਾਨਾਂ ਦੀਆਂ ਅਪੀਲਾਂ ’ਤੇ ਅਮਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। -ਪੀਟੀਆਈ