ਵਾਰਤਾ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਸਰਕਾਰੀ ਤਜਵੀਜ਼ ਦਾ ਜਵਾਬ ਦੇਣ: ਤੋਮਰ

ਵਾਰਤਾ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਸਰਕਾਰੀ ਤਜਵੀਜ਼ ਦਾ ਜਵਾਬ ਦੇਣ: ਤੋਮਰ

ਨਵੀਂ ਦਿੱਲੀ: ਕੇਂਦਰੀ ਖੇੜੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਦੁਹਰਾਇਆ ਹੈ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਵਾਰਤਾ ਮੁੜ ਸ਼ੁਰੂ ਕਰਨ ਲਈ ਤਿਆਰ ਹੈ ਪਰ ਪਹਿਲਾਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਰੋਕੇ ਜਾਣ ਅਤੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦੀ ਤਜਵੀਜ਼ ਦਾ ਜਵਾਬ ਦੇਣ। ਆਈਏਆਰਆਈ ਕੈਂਪਸ ’ਚ ਕਿਸਾਨ ਮੇਲੇ ਦੇ ਉਦਘਾਟਨ ਮਗਰੋਂ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਨਾਲ ਗੰਭੀਰ ਹੈ। ‘ਅਸੀਂ ਜਥੇਬੰਦੀਆਂ ਨਾਲ ਕਈ ਦੌਰ ਦੀ ਗੱਲਬਾਤ ਕੀਤੀ ਹੈ। ਪਰ ਉਨ੍ਹਾਂ ਸਾਡੀਆਂ ਤਜਵੀਜ਼ਾਂ ਦਾ ਕੋਈ ਜਵਾਬ ਨਹੀਂ ਦਿੱਤਾ ਹੈ।’ ਤਜਵੀਜ਼ਾਂ ’ਚ ਸੁਧਾਰ ਦੀ ਸਰਕਾਰੀ ਯੋਜਨਾ ਬਾਰੇ ਪੁੱਛੇ ਜਾਣ ’ਤੇ ਮੰਤਰੀ ਨੇ ਕਿਹਾ ਕਿ ਪਹਿਲਾਂ ਕਿਸਾਨ ਆਪਣੀ ਰਾਏ ਦੱਸਣ ਕਿ ਉਹ ਕੀ ਚਾਹੁੰਦੇ ਹਨ। ਕੁਝ ਸੂਬਿਆਂ ’ਚ ਹੋ ਰਹੀਆਂ ਮਹਾਪੰਚਾਇਤਾਂ ਬਾਰੇ ਸ੍ਰੀ ਤੋਮਰ ਨੇ ਕਿਹਾ ਕਿ ਜਮਹੂਰੀ ਮੁਲਕ ’ਚ ਅਜਿਹੀਆਂ ਮਹਾਪੰਚਾਇਤਾਂ ਕੋਈ ਵੀ ਕਰ ਸਕਦਾ ਹੈ। ਭਾਰਤੀ ਕਿਸਾਨ ਯੂਨੀਅਤ ਦੇ ਪ੍ਰਧਾਨ ਨਰੇਸ਼ ਟਿਕੈਤ ਵੱਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ‘ਪਿੰਜਰੇ ’ਚ ਬੰਦ ਤੋਤਾ’ ਆਖੇ ਜਾਣ ’ਤੇ ਉਨ੍ਹਾਂ ਕਿਹਾ ਕਿ ਸੀਨੀਅਰ ਸਿਆਸੀ ਆਗੂ ਖ਼ਿਲਾਫ਼ ਕਿਸੇ ਨੂੰ ਵੀ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਹਨ।
-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All