ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖੇਤਾਂ ਨੂੰ ਖੋਰਾ: ਸ਼ਹਿਰਾਂ ਵਿੱਚ ਖਪਣ ਲੱਗੇ ‘ਸੋਨਾ’ ਉਗਾਉਣ ਵਾਲੇ ਖੇਤ

ਪੰਜ ਸਾਲਾਂ ਅੰਦਰ ਖੇਤੀ ਹੇਠਲਾ ਰਕਬਾ ਘਟਿਆ; ਕੌਮੀ ਮਾਰਗਾਂ ਹੇਠ ਆਈ ਵਾਹੀਯੋਗ ਜ਼ਮੀਨ
Advertisement

ਪੰਜਾਬ ਤੇ ਹਰਿਆਣਾ ਨੂੰ ਦੇਸ਼ ਦਾ ਅਨਾਜ ਦਾ ਕਟੋਰਾ ਕਿਹਾ ਜਾਂਦਾ ਹੈ ਪਰ ਇਨ੍ਹਾਂ ਦੋਵਾਂ ਸੂਬਿਆਂ ਦੇ ਰੁਝਾਨ ਹੁਣ ਵੱਖੋ-ਵੱਖਰੇ ਨਜ਼ਰ ਆ ਰਹੇ ਹਨ। ਲੰਘੇ ਪੰਜ ਵਰ੍ਹਿਆਂ ’ਚ ਪੰਜਾਬ ਵਿੱਚ ਖੇਤੀ ਹੇਠੋਂ ਕਰੀਬ 30 ਹਜ਼ਾਰ ਏਕੜ ਰਕਬਾ ਘਟਿਆ ਹੈ ਪਰ ਹਰਿਆਣਾ ’ਚ ਕਰੀਬ ਡੇਢ ਲੱਖ ਏਕੜ ਰਕਬਾ ਵਧਿਆ ਹੈ। ਪੰਜਾਬ ਦੇ ਉਪਜਾਊ ਖੇਤ ਹੁਣ ਸ਼ਹਿਰਾਂ ਹੇਠ ਖਪਣ ਲੱਗੇ ਹਨ।

‘ਜ਼ਮੀਨੀ ਵਰਤੋਂ ਦਾ ਅੰਕੜਾ 2023-24’ ਅਨੁਸਾਰ ਸਾਲ 2019-20 ਤੋਂ ਲੈ ਕੇ ਸਾਲ 2023-24 ਤੱਕ ਪੰਜਾਬ ’ਚ ਖੇਤੀ ਹੇਠਲੇ ਰਕਬੇ ’ਚ 30 ਹਜ਼ਾਰ ਏਕੜ ਦੀ ਕਮੀ ਆਈ ਹੈ। ਪੰਜਾਬ ’ਚ ਵਰ੍ਹਾ 2019-20 ’ਚ ਖੇਤੀ ਹੇਠ 42.38 ਲੱਖ ਹੈਕਟੇਅਰ ਰਕਬਾ ਸੀ ਜੋ ਹੁਣ ਘੱਟ ਕੇ 42.26 ਲੱਖ ਹੈਕਟੇਅਰ ਰਹਿ ਗਿਆ ਹੈ। ਏਕੜਾਂ ’ਚ ਦੇਖੀਏ ਤਾਂ 30 ਹਜ਼ਾਰ ਏਕੜ ਦੀ ਕਮੀ ਆਈ ਹੈ। ਵੱਧ ਰਹੇ ਸ਼ਹਿਰ ਖੇਤਾਂ ਨੂੰ ਜਜ਼ਬ ਕਰ ਰਹੇ ਹਨ। ਹਰਿਆਣਾ ’ਚ ਸਾਲ 2019-20 ’ਚ 37.94 ਲੱਖ ਹੈਕਟੇਅਰ ਰਕਬਾ ਖੇਤੀ ਹੇਠ ਸੀ ਜੋ ਸਾਲ 2023-24 ’ਚ ਵੱਧ ਕੇ 38.53 ਲੱਖ ਹੈਕਟੇਅਰ ਹੋ ਗਿਆ ਹੈ। ਇਹ ਵਾਧਾ 1,47,500 ਏਕੜ ਰਕਬੇ ਦਾ ਹੈ। ਪੰਜਾਬ ਦੇ ਜ਼ਿਲ੍ਹਾ ਮੁਹਾਲੀ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਠਿੰਡਾ ਅਤੇ ਪਟਿਆਲਾ ’ਚ ਸ਼ਹਿਰਾਂ ਦਾ ਵਿਸਥਾਰ ਹੋਇਆ ਹੈ। ਸ਼ਹਿਰਾਂ ਦੇ ਬਾਹਰੀ ਖੇਤਰਾਂ ’ਚ ਕਲੋਨੀਆਂ ਉਸਰੀਆਂ ਹਨ ਜਿਸ ਨੇ ਪੈਲੀਆਂ ਹੇਠਲਾ ਰਕਬਾ ਘਟਾ ਦਿੱਤਾ ਹੈ। ਪੰਜਾਬ ’ਚ ਹਰ ਸਾਲ ਕਰੀਬ 32 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲਵਾਈ ਹੁੰਦੀ ਹੈ ਅਤੇ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਂਦ ਹੁੰਦੀ ਹੈ। ਕੇਂਦਰੀ ਪੂਲ ’ਚ ਅਨਾਜ ਪੱਖੋਂ ਪੰਜਾਬ ਤੇ ਹਰਿਆਣਾ ਦਾ ਪ੍ਰਮੁੱਖ ਹਿੱਸਾ ਹੈ। ਪੰਜਾਬ ’ਚ ਪਿਛਲੇ ਵਰ੍ਹਿਆਂ ਤੋਂ ਸੜਕੀ ਜਾਲ ਤੇਜ਼ੀ ਨਾਲ ਵਿਛਿਆ ਹੈ ਅਤੇ ਕੌਮੀ ਮਾਰਗਾਂ ਲਈ ਵੱਡੀ ਪੱਧਰ ’ਤੇ ਜ਼ਮੀਨ ਐਕੁਆਇਰ ਹੋਈ ਹੈ। ਕੌਮੀ ਸੜਕ ਮਾਰਗਾਂ ’ਤੇ ਖੁੱਲ੍ਹ ਰਹੇ ਆਊਟਲੈੱਟ ਵੀ ਖੇਤੀ ਜ਼ਮੀਨਾਂ ਘਟਾ ਰਹੇ ਹਨ। ਪੰਜਾਬ ’ਚ ਲੰਘੇ ਦੋ ਵਰ੍ਹਿਆਂ ’ਚ ਖੇਤੀ ਵਾਲੀਆਂ ਜ਼ਮੀਨਾਂ ਦੇ ਭਾਅ ਵੀ ਵਧੇ ਹਨ। ਖੇਤੀ ਵਾਲੀ ਜ਼ਮੀਨ ਦੀ ਗੈਰ ਖੇਤੀ ਕੰਮਾਂ ਲਈ ਵਰਤੋਂ ਹੋਣ ਲੱਗੀ ਹੈ।

Advertisement

Advertisement
Show comments