ਫਾਰੂਕ ਅਬਦੁੱਲ੍ਹਾ ਹਸਪਤਾਲ ਦਾਖਲ
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲ੍ਹਾ (87) ਨੂੰ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਾਰਟੀ ਆਗੂਆਂ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਠੀਕ ਮਹਿਸੂਸ ਨਹੀਂ...
Advertisement
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲ੍ਹਾ (87) ਨੂੰ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਾਰਟੀ ਆਗੂਆਂ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਠੀਕ ਮਹਿਸੂਸ ਨਹੀਂ ਕਰ ਰਹੇ ਸਨ। ਆਗੂਆਂ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੂੰ ਮੰਗਲਵਾਰ ਨੂੰ ਪੇਟ ਵਿੱਚ ਇਨਫੈਕਸ਼ਨ ਹੋ ਗਈ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ। ਇੱਕ ਪਾਰਟੀ ਆਗੂ ਨੇ ਕਿਹਾ, ‘ਉਹ (ਅਬਦੁੱਲ੍ਹਾ) ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਸਨ ਪਰ ਹੁਣ ਉਨ੍ਹਾਂ ਦੀ ਸਿਹਤ ਸੁਧਰ ਰਹੀ ਹੈ। ਉਨ੍ਹਾਂ ਨੂੰ ਅੱਜ ਜਾਂ ਕੱਲ੍ਹ ਛੁੱਟੀ ਮਿਲਣ ਦੀ ਸੰਭਾਵਨਾ ਹੈ।’ ਸਾਬਕਾ ਮੁੱਖ ਮੰਤਰੀ ਨੇ ਦਸੰਬਰ 2014 ਵਿੱਚ ਕਿਡਨੀ ਟਰਾਂਸਪਲਾਂਟ ਕਰਵਾਈ ਸੀ।
Advertisement
×