ਨਵੀਂ ਦਿੱਲੀ, 26 ਜੁਲਾਈ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਜੰਮੂ ਕਸ਼ਮੀਰ ਕਿ੍ਕਟ ਐਸੋਸੀਏਸ਼ਨ (ਜੇਕੇਸੀਏ) ਵਿਚਲੀਆਂ ਕਥਿਤ ਬੇਨਿਯਮੀਆਂ ਨਾਲ ਜੁੜੇ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਕੁਝ ਹੋਰਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਜੇਕੇਸੀਏ ਦੇ ਸਾਬਕਾ ਖਜ਼ਾਨਚੀ ਅਹਿਸਾਨ ਅਹਿਮਦ ਮਿਰਜ਼ਾ, ਮੀਰ ਮਨਜ਼ੂਰ ਗਜ਼ਾਨਫਰ ਅਤੇ ਕੁਝ ਹੋਰਾਂ ਨੂੰ ਵੀ ਚਾਰਜਸ਼ੀਟ ਵਿੱਚ ਮੁਲਜ਼ਮ ਬਣਾਇਆ ਹੈ। ਅਦਾਲਤ ਨੇ ਮੁਲਜ਼ਮਾਂ ਨੂੰ 27 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। -ਪੀਟੀਆਈ